17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪੀੜਤਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-09-2025
ਮੰਡੀ ਲਾਧੂਕਾ, 3 ਸਤੰਬਰ (ਰਾਕੇਸ਼ ਛਾਬੜਾ)-ਅਨਾਜ ਮੰਡੀ ਵਿਚ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਰਾਹਤ ਕੇਂਦਰ ਵਿਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਹੈ | ਕੈਂਪ ਵਿਚ 70 ਤੋਂ ਵੱਧ ਮਰੀਜ਼ਾਂ ਨੂੰ ਚੈੱਕ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ | ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਦੀਪ ਕੰਬੋਜ, ਸਕੱਤਰ ਡਾ. ਮਦਨ ਲਾਲ ਤੇ ਸਟੇਜ ਸਕੱਤਰ ਡਾ. ਹਰਮੇਸ਼ ਕੰਬੋਜ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹਾਂ ਨੂੰ ਮੁੱਖ ਰੱਖਦੇ ਹੋਏ ਮੰਡੀ ਦੀ ਅਨਾਜ ਮੰਡੀ ਵਿਚ ਬਣਾਏ ਗਏ ਰਾਹਤ ਕੇਂਦਰ ਵਿਚ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ ਰੋਜ਼ਾਨਾ ਕੈਂਪ ਲਗਾ ਕੇ ਹੜ੍ਹ ਪੀੜਤਾਂ ਨੂੰ ਚੈੱਕ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਇਸ ਮੌਕੇ ਡਾ. ਰੌਸ਼ਨ ਲਾਲ, ਡਾ. ਵਿਜੈ ਕੁਮਾਰ, ਡਾ. ਜਸਵੰਤ ਸਿੰਘ, ਡਾ. ਸੋਹਣ ਸਿੰਘ, ਡਾ. ਸੰਤਾ ਸਿੰਘ ਅਤੇ ਡਾ. ਸੰਦੀਪ ਸਿੰਘ ਝੁੱਗੇ ਲਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਾਜ਼ਾ ਪੱਟੀ ਤੋਂ ਗੋਬਿੰਦਗੜ੍ਹ ਜਾਂਦੀ ਰੋਡ 'ਤੇ ਪਏ ਡੂੰਘੇ ਖੱਡੇ ਦੇ ਰਹੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਖੱਤਰੀ ਬਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਹੜ੍ਹ ਪੀੜਤਾਂ ਲਈ ਸਹਾਇਤਾ
Ad Position 24