ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾਦੀ ਉਚੇਚੀ ਨਿਗਰਾਨੀ ਵਿਚ, ਡਾਕਟਰ ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਦੀ ਦੇਖ-ਰੇਖ ਵਿਚ 1 ਤੋਂ 7 ਸਤੰਬਰ ਤੱਕ ਬਿਹਤਰ ਜੀਵਨ ਲਈ ਸਹੀ ਖਾਓ ਥੀਮ ਤਹਿਤ ਕੌਮੀ ਪੋਸ਼ਣ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਹਫ਼ਤੇ ਸਬੰਧੀ ਅੱਜ ਡਾਕਟਰ ਰਾਜ ਕੁਮਾਰ ਨੇ ਦਫ਼ਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਪਿ੍ੰਟ ਮੈਟੀਰੀਅਲ ਰਿਲੀਜ਼ ਕੀਤਾ | ਡਾ.ਕਵਿਤਾ ਸਿੰਘ ਨੇ ਕਿਹਾ ਕਿ ਹਰ ਵਿਅਕਤੀ ਨੂੰ ਰੋਜ਼ਾਨਾ ਲੋੜੀਂਦੀ ਮਾਤਰਾ ਵਿਚ ਕਾਰਬੋਹਾਈਡਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ | ਜਿਵੇਂ ਕਿ ਹਰੀਆਂ ਸਬਜ਼ੀਆਂ, ਦੁੱਧ, ਫਲ, ਉੱਬਲੀਆਂ ਤੇ ਪੁੰਗਰੀਆਂ ਦਾਲਾਂ ਆਦਿ | ਉਨ੍ਹਾਂ ਕਿਹਾ ਕਿ ਤਲੇ ਹੋਏ, ਫਾਸਟ ਫੂਡ, ਜ਼ਿਆਦਾ ਨਮਕ, ਜ਼ਿਆਦਾ ਚੀਨੀ, ਸ਼ਰਾਬ ਤੇ ਸਿਗਰਟ ਤੋਂ ਪਰਹੇਜ਼ ਕੀਤਾ ਜਾਵੇ | ਅਸੰਤੁਲਿਤ ਭੋਜਨ ਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਮੋਟਾਪਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਲਈ ਹਮੇਸ਼ਾ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਤੇ ਸਰੀਰਕ ਕਸਰਤ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਇਸ ਸਮੇਂ ਡਾਕਟਰ ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡਮੈਲੋਜਿਸਟ, ਵਿਨੋਦ ਖੁਰਾਨਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ ਬਲਾਕ ਐਕਸਟੈਨਸ਼ਨ ਐਜੂਕੇਟਰ, ਅਤਿੰਦਰ ਸਿੰਘ ਕੰਪਿਊਟਰ ਆਪੇ੍ਰਟਰ ਤੇ ਸੁਖਦੇਵ ਸਿੰਘ ਬੀ.ਸੀ.ਸੀ. ਕੋਆਰਡੀਨੇਟਰ ਹਾਜ਼ਰ ਹਨ |