ਅਬੋਹਰ, 3 ਸਤੰਬਰ (ਸੁਖਜੀਤ ਸਿੰਘ ਬਰਾੜ)-ਪੁਲਿਸ ਦੇ ਸੀ.ਆਈ.ਏ ਸਟਾਫ਼ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਪੁਲਿਸ ਪਾਰਟੀ ਸਮੇਤ ਸਥਾਨਕ ਦਾਣਾ ਮੰਡੀ ਤੋਂ ਅਜੀਤ ਨਗਰ ਵੱਲ ਗਸ਼ਤ ਉਪਰ ਜਾ ਰਹੇ ਸਨ ਤਾਂ ਇਸ ਦੌਰਾਨ ਜਦੋਂ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਨਿਸ਼ਾਨ ਸਿੰਘ ਉਰਫ਼ ਸਾਨਾ ਪੁੱਤਰ ਧਰਮ ਸਿੰਘ ਵਾਸੀ ਪਿੰਡ ਸੀਡ ਫਾਰਮ ਪੱਕਾ ਵਜੋਂ ਹੋਈ | ਥਾਣਾ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |