ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੀ ਬਿਨਾ 'ਤੇ ਸੁਰਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ ਦੀ ਚੈਕਿੰਗ ਕਰਨ ਤੇ ਉਸ ਕੋਲੋਂ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |