08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਜ਼ਿਲ੍ਹਾ ਪ੍ਰਸ਼ਾਸਨ ਨੇ 23 ਰਾਹਤ ਕੈਂਪਾਂ 'ਚ ਹੁਣ ਤੱਕ 1937 ਲੋਕਾਂ ਨੂੰ 7585 ਰਾਸ਼ਨ ਕਿੱਟਾਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 05-09-2025
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਡੀ.ਸੀ. ਅਮਰਪ੍ਰੀਤ ਕੌਰ ਸੰਧੂ ਨੇ ਸਤਲੁਜ ਵਿਚ ਜ਼ਿਆਦਾ ਪਾਣੀ ਆਉਣ ਦੀ ਸੂਚਨਾ ਮੱਦੇਨਜ਼ਰ ਜ਼ਿਲ੍ਹੇ ਵਿਚ ਰਾਹਤ ਕੈਂਪਾਂ ਦੀ ਗਿਣਤੀ 23 ਕਰ ਦਿੱਤੀ ਹੈ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਤਿੰਨ ਪਾਸਿਆਂ ਤੋਂ ਪਾਕਿਸਤਾਨ ਨਾਲ ਘਿਰੇ ਤਾਰੋਂ ਪਾਰ ਦੇ ਪਿੰਡ ਮੁਹਾਰ ਜਮਸ਼ੇਰ ਦਾ ਕਿਸ਼ਤੀਂ ਰਾਹੀਂ ਦੌਰਾ ਕੀਤਾ ਤੇ ਇੱਥੇ ਰਹਿ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਰਹੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਸੁਰੱਖਿਅਤ ਥਾਵਾਂ 'ਤੇ ਆ ਜਾਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪ੍ਰਭਾਵਿਤ ਪਿੰਡਾਂ ਵਿਚੋਂ 3032 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ | ਪ੍ਰਭਾਵਿਤ ਪਿੰਡਾਂ ਦੀ ਗਿਣਤੀ 37 ਹੋ ਗਈ ਹੈ | ਰਾਹਤ ਕੈਂਪਾਂ ਵਿਚ 1937 ਲੋਕ ਰਹਿ ਰਹੇ ਹਨ | ਉਨ੍ਹਾਂ ਨੇ ਦੱਸਿਆ ਕਿ ਰਾਹਤ ਕੈਂਪਾਂ 'ਚ 7585 ਰਾਸ਼ਨ ਕਿੱਟਾਂ ਹੁਣ ਤੱਕ ਵੰਡੀਆਂ ਗਈਆਂ ਹਨ | 4298 ਥੈਲੇ ਕੈਟਲ ਫੀਡ ਵੰਡੀ ਗਈ ਹੈ | ਮੈਡੀਕਲ ਤੇ ਪਸ਼ੂ ਪਾਲਨ ਵਿਭਾਗ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ | ਤਰਪਾਲਾਂ ਦੀ ਵੰਡ ਵੀ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ | ਇਸ ਮੌਕੇ ਐੱਸ.ਡੀ.ਐਮ. ਵੀਰਪਾਲ ਕੌਰ ਤੇ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਵੀ ਹਾਜ਼ਰ ਸਨ |
ਇਨ੍ਹਾਂ ਥਾਵਾਂ 'ਤੇ ਬਣੇ ਨਵੇਂ ਰਾਹਤ ਕੈਂਪ
ਪਿੰਡ ਹਸਤਾਂ ਕਲਾਂ, ਲਾਧੂਕਾ, ਕਾਂਵਾਂ ਵਾਲੀ, ਗੰਜੂਆਣਾ, ਆਵਾ, ਆਲਮ ਸ਼ਾਹ, ਲਾਲੋ ਵਾਲੀ, ਕਰਨੀ ਖੇੜਾ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਰਾਹਤ ਕੇਂਦਰ ਬਣਾਏ ਗਏ ਹਨ | ਇਸ ਤੋਂ ਬਿਨਾਂ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਤੇ ਲੜਕੀਆਂ ਵਿਖੇ ਵੀ ਰਾਹਤ ਕੇਂਦਰ ਸਥਾਪਿਤ ਕੀਤਾ ਗਿਆ ਹੈ | ਹਰੀ ਕਿ੍ਸ਼ਨ ਆਈ.ਟੀ ਆਈ. ਵਿਖੇ ਵੀ ਇੱਕ ਹੋਰ ਰਾਹਤ ਕੇਂਦਰ ਸ਼ੁਰੂ ਕੀਤਾ

Ad Position 22
No active advertisement
ਪਿਛਲੀ ਖ਼ਬਰ ਚਾਰ ਪਿੰਡਾਂ ਦੀ ਕਰੀਬ 700 ਏਕੜ ਫ਼ਸਲ ਪਾਣੀ 'ਚ ਡੁੱਬੀ <br/> ਅਗਲੀ ਖ਼ਬਰ ਦਿਨ-ਦਿਹਾੜੇ ਸੰੁਨੇ ਪਏ ਘਰ 'ਚੋਂ ਲੱਖਾਂ ਰੁਪਏ ਦੀ ਚੋਰੀ
Ad Position 24