08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਹਤ ਕੇਂਦਰਾਂ 'ਚ ਪ੍ਰਸ਼ਾਸਨ ਵਲੋਂ ਗਰਭਵਤੀ ਮਹਿਲਾਵਾਂ ਦਾ ਰੱਖਿਆ ਜਾ ਰਿਹਾ ਹੈ ਵਿਸ਼ੇਸ਼ ਧਿਆਨ <br/>

Ad Position 21
No active advertisement
ਪਿੰਡ ਮੌਜ਼ਮ ਵਿਖੇ ਬਣਾਏ ਗਏ ਰਾਹਤ ਕੇਂਦਰ 'ਚ ਹਾਜ਼ਰ ਗਰਭਵਤੀ ਮਹਿਲਾਵਾਂ | ਅਜੀਤ ਤਸਵੀਰ <br/> 05-09-2025
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ 'ਚ ਲਗਾਤਾਰ ਵਧਦੇ ਹੋਏ ਪਾਣੀ ਦੇ ਪੱਧਰ ਦੇ ਚੱਲਦਿਆਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਘਰਾਂ ਨੂੰ ਛੱਡ ਕੇ ਪ੍ਰਸ਼ਾਸਨ ਵਲੋਂ ਬਣਾਏ ਰਾਹਤ ਕੇਂਦਰਾਂ 'ਚ ਆਇਆ ਜਾ ਰਿਹਾ ਹੈ ਉੱਥੇ ਹੀ ਫ਼ਾਜ਼ਿਲਕਾ ਦੇ ਮੌਜ਼ਮ ਪਿੰਡ ਦੇ ਸਰਕਾਰੀ ਸਕੂਲ ਵਿਚ ਬਣੇ ਰਾਹਤ ਕੇਂਦਰ 'ਚ ਕਰੀਬ ਵੱਖ-ਵੱਖ ਪਿੰਡਾਂ ਦੇ 130 ਲੋਕ ਠਹਿਰੇ ਹੋਏ ਹਨ ਜਿਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੀ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਖ਼ਾਸ ਗੱਲ ਇਹ ਹੈ ਕਿ ਇਸ ਰਾਹਤ ਕੈਂਪ ਵਿਚ ਇਕ ਹੀ ਪਿੰਡ ਦੀਆਂ ਚਾਰ ਗਰਭਵਤੀ ਮਹਿਲਾਵਾਂ ਵੀ ਪਹੁੰਚੀਆਂ ਹੋਈਆਂ ਹਨ | ਜਾਣਕਾਰੀ ਦਿੰਦੇ ਹੋਏ ਰਾਹਤ ਕੇਂਦਰ ਦੇ ਇੰਚਾਰਜ ਜਗਦੀਪ ਅਰੋੜਾ ਨੇ ਦੱਸਿਆ ਕਿ ਇੱਥੇ ਅਮਰਜੀਤ ਕੌਰ ਪਤਨੀ ਬਲਵਿੰਦਰ ਸਿੰਘ, ਕੈਲਾਸ਼ ਰਾਣੀ ਪਤਨੀ ਦਰਸ਼ਨ ਸਿੰਘ, ਸਰੋਜ ਰਾਣੀ ਪਤਨੀ ਯੋਗਰਾਜ ਸਿੰਘ, ਸੁਨੀਤਾ ਰਾਣੀ ਪਤਨੀ ਬੂਟਾ ਸਿੰਘ ਵਾਸੀ ਪਿੰਡ ਮੁਹਾਰ ਜਮਸ਼ੇਰ ਜੋ ਕਿ ਗਰਭਵਤੀ ਮਹਿਲਾਵਾਂ ਹਨ ਤੇ ਇਸ ਰਾਹਤ ਕੇਂਦਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀ ਦੇਖ-ਰੇਖ ਹੇਠ ਇਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ | ਉੱਧਰ ਜਾਣਕਾਰੀ ਦਿੰਦੇ ਹੋਏ ਉਕਤ ਮਹਿਲਾਵਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਪਾਣੀ ਭਰ ਜਾਣ ਕਾਰਨ ਉਹ ਮੌਜਮ 'ਚ ਬਣੇ ਇਸ ਰਾਹਤ ਕੈਂਪ ਵਿਚ ਪਹੁੰਚੇ ਹਨ | ਜਿੱਥੇ ਸਿਹਤ ਵਿਭਾਗ ਦੀ ਮਹਿਲਾ ਕਰਮਚਾਰੀਆਂ ਵਲੋਂ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦਾ ਸਮੇਂ-ਸਮੇਂ 'ਤੇ ਚੈੱਕਅਪ ਕੀਤਾ ਜਾਂਦਾ ਹੈ ਤੇ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖਾਣ ਪੀਣ ਦਾ ਵੀ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਰੋਟੀ ਦੇ ਨਾਲ-ਨਾਲ ਦੁੱਧ ਤੇ ਫਲ ਆਦਿ ਖਾਣ ਲਈ ਮੁਹੱਈਆ ਕਰਵਾਏ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਚਾਰ ਪਿੰਡਾਂ ਦੀ ਕਰੀਬ 700 ਏਕੜ ਫ਼ਸਲ ਪਾਣੀ 'ਚ ਡੁੱਬੀ <br/>
Ad Position 24