08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਪੀੜਤਾਂ ਦੀ ਮਦਦ ਲਈ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਤੇ ਸ੍ਰੀ ਕਿ੍ਸ਼ਨਾ ਐਜੂਕੇਸ਼ਨਲ ਸੁਸਾਇਟੀ ਅੱਗੇ ਆਈ <br/>

Ad Position 21
No active advertisement
ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਵਾਉਂਦੇ ਹੋਏ ਸੁਸਾਇਟੀ ਦੇ ਮੈਂਬਰ | ਅਜੀਤ ਤਸਵੀਰ <br/> 05-09-2025
ਅਬੋਹਰ, 4 ਸਤੰਬਰ (ਵਿਵੇਕ ਹੂੜੀਆ)- ਪੰਜਾਬ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਤੇ ਸ਼੍ਰੀ ਕਿ੍ਸ਼ਨਾ ਐਜੂਕੇਸ਼ਨਲ ਸੋਸਾਇਟੀ ਨੇ ਇੱਕ ਸ਼ਲਾਘਾਯੋਗ ਪਹਿਲਕਦਮੀ ਕੀਤੀ ਹੈ | ਕਾਲਜ ਦੇ ਪ੍ਰਬੰਧਨ, ਸਟਾਫ਼ ਅਤੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਲੰਟੀਅਰਾਂ ਵਜੋਂ ਕੰਮ ਕੀਤਾ ਤੇ ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਰਾਸ਼ਨ ਕਿੱਟਾਂ ਵੰਡੀਆਂ | ਹੜ੍ਹਾਂ ਨੇ ਫ਼ਾਜ਼ਿਲਕਾ ਦੇ ਕਈ ਪਿੰਡਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਜਿਸ ਨਾਲ ਲੋਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਤੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਕੱਢ ਕੇ ਕੈਂਪਾਂ 'ਚ ਤਬਦੀਲ ਕੀਤਾ ਗਿਆ ਹੈ | ਅਜਿਹੇ ਮੁਸ਼ਕਲ ਸਮੇਂ ਵਿਚ ਐਨ.ਡੀ.ਆਰ.ਐਫ. ਦੀ ਟੀਮ, ਐਨ.ਜੀ.ਓ. ਤੇ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਟੀਮ ਨੇ ਮਨੁੱਖਤਾ ਦਿਖਾਈ ਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮਦਦ ਪ੍ਰਦਾਨ ਕੀਤੀ | ਕਾਲਜ ਡਾਇਰੈਕਟਰ ਰਮਣੀਕ ਮਿੱਢਾ ਨੇ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਭਾਈਚਾਰੇ ਨਾਲ ਖੜ੍ਹੇ ਰਹੀਏ, ਖ਼ਾਸ ਕਰਕੇ ਜਦੋਂ ਉਹ ਮੁਸੀਬਤ 'ਚ ਹੁੰਦੇ ਹਨ | ਸਾਡੇ ਵਿਦਿਆਰਥੀਆਂ ਤੇ ਸਟਾਫ਼ ਨੇ ਇਸ ਨੇਕ ਕਾਰਜ 'ਚ ਉਤਸ਼ਾਹ ਨਾਲ ਹਿੱਸਾ ਲਿਆ | ਕਾਲਜ ਪਿ੍ੰਸੀਪਲ ਡਾ. ਰਾਜਵੀਰ ਕੌਰ, ਮੈਡਮ ਮੋਨਿਕਾ, ਦੀਪਕ ਸ਼ਰਮਾ, ਅਮਿਤ ਸੁਨੇਜਾ, ਰਾਜਿੰਦਰ ਕੁਮਾਰ, ਗਗਨ ਮੁਨੀਸ਼ ਨੇ ਇਸ ਪਹਿਲਕਦਮੀ 'ਚ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ ਤੋਂ ਵੀ ਪੰਜਾਬ ਲਈ ਰਾਹਤ ਸਮੱਗਰੀ ਦੀ ਆਮਦ ਹੋਈ ਸ਼ੁਰੂ ਅਗਲੀ ਖ਼ਬਰ ਅਰੁਣ ਨਾਰੰਗ ਨੇ ਸੋਹਣ ਲਾਲ ਦਾਨੇਵਾਲਾ ਨੂੰ ਕਿਸਾਨ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਵਧਾਈ ਦਿੱਤੀ <br/>
Ad Position 24