08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਰਬੱਤ ਦੇ ਭਲੇ ਲਈ ਜਪ ਤਪ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 05-09-2025
ਜਲਾਲਾਬਾਦ,4ਸਤੰਬਰ(ਜਤਿੰਦਰ ਪਾਲ ਸਿੰਘ)-ਸੰਤ ਬਾਬਾ ਸੁਖਦੇਵ ਸਿੰਘ ਸ੍ਰੀ ਭੁੱਚੋ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸਥਾਨਕ ਦਾਣਾ ਮੰਡੀ ਵਿਖੇ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਲੰਗਰ ਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਲੈ ਕੇ ਅਖੰਡ ਪਾਠ ਰੱਖੇ ਗਏ ਹਨ ਤੇ ਹਰ ਸ਼ਾਮ ਨੂੰ ਸ਼੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਗੁਰਦੁਆਰਾ ਗੋਬਿੰਦਸਰ ਨਾਨਕਸਰ ਠਾਠ ਸ਼ੇਰ ਮੁਹੰਮਦ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਨੇ ਦੱਸਿਆ ਕਿ ਸਰਬੱਤ ਦੇ ਭਲੇ ਲਈ ਅਤੇ ਹੜ੍ਹਾਂ ਦੀ ਮਾਰ ਨੂੰ ਰੋਕਣ ਲਈ ਨਾਮ ਦਾ ਸਹਾਰਾ ਲਿਆ ਜਾ ਰਿਹਾ ਹੈ ਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਜਾ ਰਹੀ ਹੈ | ਇਸ ਮੌਕੇ ਸ੍ਰੀ ਭੁੱਚੋ ਸਾਹਿਬ ਦੇ ਮੁੱਖ ਕੀਰਤਨੀ ਜਥੇ ਭਾਈ ਹਰਪ੍ਰੀਤ ਸਿੰਘ ਮਨੀ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਵਿਚ ਹੜ੍ਹ ਪੀੜਤਾਂ ਦੀ ਸੇਵਾ ਲਈ ਲੰਗਰ ਵੀ ਚਲਾਇਆ ਜਾ ਰਿਹਾ ਹੈ ਤੇ ਕੱਲ੍ਹ ਰਾਤ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਮਿੱਟੀ ਨਾਲ ਬੋਰੇ ਭਰ ਕੇ ਭੇਜਣ ਵਾਲੇ ਸੇਵਾਦਾਰਾਂ ਨੂੰ ਵੀ ਲੰਗਰ ਛਕਾਇਆ ਗਿਆ | ਇਸ ਮੌਕੇ ਅਮਰੀਕ ਸਿੰਘ ਅਹੂਜਾ, ਪਰਮਜੀਤ ਸਿੰਘ ਧਮੀਜਾ, ਰਣਜੀਤ ਸਿੰਘ ਮੋਕਲ ਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਲਈ ਸਨਮਾਨ ਸਮਾਗਮ 7 ਨੂੰ ਅਗਲੀ ਖ਼ਬਰ ਬੋਪਾਰਾਏ ਇਲੈਕਟ੍ਰੀਕਲ ਵਲੋਂ ਇੰਜੀ. ਬੋਪਾਰਾਏ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ 85 ਕੁਇੰਟਲ ਰਾਸ਼ਨ ਭੇਜਿਆ
Ad Position 24