08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅਧਿਆਪਕਾਂ ਲਈ ਸਨਮਾਨ ਸਮਾਗਮ 7 ਨੂੰ

Ad Position 21
No active advertisement
ਅਜੀਤ ਡੈਸਕ 05-09-2025
ਅਬੋਹਰ, 4 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬੀ ਸੱਭਿਆਚਾਰਕ ਮੰਚ ਦੇ ਸੰਸਥਾਪਕ ਗੁਰਚਰਨ ਸਿੰਘ ਗਿੱਲ, ਚੇਅਰਮੈਨ ਕਰਨਲ ਐੱਸ.ਪੀ.ਆਰ. ਗਾਬਾ, ਵਾਈਸ ਚੇਅਰਮੈਨ ਸੰਜੀਵ ਮਿੱਢਾ, ਮੁੱਖ ਸਲਾਹਕਾਰ ਅਵਨੀਤ ਕੌਰ ਸਿੱਧੂ ਤੇ ਮੰਚ ਦੇ ਪ੍ਰਧਾਨ ਅੰਕੁਰ ਗਰਗ ਦੀ ਅਗਵਾਈ ਹੇਠ 7 ਸਤੰਬਰ ਨੂੰ ਸਵੇਰੇ 10 ਵਜੇ ਹਨੂਮਾਨਗੜ੍ਹ ਰੋਡ ਸਥਿਤ ਹੋਟਲ ਹੈਵਨਜ਼ ਵੀਊ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿਚ ਇਕ ਵਿਸ਼ੇਸ਼ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ | ਮੰਚ ਦੇ ਜਨਰਲ ਸਕੱਤਰ ਵਿਵੇਕ ਮੁੰਜਾਲ ਤੇ ਐਡਵੋਕੇਟ ਕਿਰਨ ਸ਼ਰਮਾ ਦੀ ਨਿਗਰਾਨੀ ਹੇਠ ਪ੍ਰੋਗਰਾਮ ਵਿਚ ਗੋਪੀ ਚੰਦ ਆਰੀਆ ਮਹਿਲਾ ਕਾਲਜ ਦੇ ਅੰਗਰੇਜ਼ੀ ਵਿਭਾਗ ਦੀ ਮੁਖੀ ਡਾ.ਸੀਮਾ ਸੋਮਾਨੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ ਜਦ ਕਿ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਮਨਮੋਹਕ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ | ਮੰਚ ਦੇ ਸੀਨੀਅਰ ਉਪ ਪ੍ਰਧਾਨ ਸ਼੍ਰੀਮਤੀ ਅੰਜੂ ਅਰੋੜਾ, ਜੈਇੰਦਰ ਮਹੇਸ਼ਵਰੀ ਤੇ ਰਿੰਕੂ ਮਿੱਢਾ ਨੇ ਸਾਰੇ ਮੈਂਬਰਾਂ ਨੂੰ ਪ੍ਰੋਗਰਾਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਦਰਾਂ ਘਟਾ ਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ- ਵੰਦਨਾ ਸਾਂਗਵਾਲ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਜਪ ਤਪ ਸਮਾਗਮ ਕਰਵਾਇਆ <br/>
Ad Position 24