ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)-ਕੇਂਦਰ ਦੀ ਭਾਜਪਾ ਸਰਕਾਰ ਨੇ ਜੀ.ਐੱਸ.ਟੀ. ਦਰਾਂ ਘਟਾ ਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਹਲਕਾ ਇੰਚਾਰਜ ਸ੍ਰੀਮਤੀ ਵੰਦਨਾ ਸਾਂਗਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ, ਬਿਜਲੀ ਉਪਕਰਨਾਂ, ਰੋਜ਼ਾਨਾ ਘਰੇਲੂ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ, ਸਿੱਖਿਆ ਸਮਾਨ, ਸਿਹਤ ਸਬੰਧੀ ਵਸਤਾਂ 'ਤੇ ਜੀ.ਐੱਸ.ਟੀ. ਦਰਾਂ 'ਚ ਵੱਡੀ ਕਟੌਤੀ ਕਰਕੇ ਦੇਸ਼ ਵਾਸੀਆਂ ਨੂੰ ਮਹਿੰਗਾਈ ਪੱਖੋਂ ਵੱਡੀ ਰਾਹਤ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਦਰਾਂ ਘਟਣ ਨਾਲ ਆਮ ਵਰਗ ਨੂੰ ਮਹਿੰਗਾਈ ਪੱਖੋਂ ਬਹੁਤ ਜ਼ਿਆਦਾ ਰਾਹਤ ਮਿਲੇਗੀ | ਜੀ.ਐੱਸ.ਟੀ.ਦਰਾਂ ਘਟਾਉਣ ਦਾ ਫ਼ੈਸਲਾ ਕੇਂਦਰ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ |