ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਕੋਰਟ ਕੰਪਲੈਕਸ ਦੇ ਜੱਜ ਸਤੀਸ਼ ਕੁਮਾਰ, ਜੱਜ ਚੇਤਨ ਸ਼ਰਮਾ, ਜੱਜ ਸੁਖ਼ਮਨਦੀਪ ਸਿੰਘ ਗਿੱਲ, ਜੱਜ ਮੈਡਮ ਆਰਜ਼ੂ ਗਿੱਲ, ਜੱਜ ਮੈਡਮ ਨਵਦੀਪ ਧਾਲੀਵਾਲ ਨੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ | ਇਸ ਮੌਕੇ ਬਾਰ ਐਸੋਸੀਏਸ਼ਨ ਅਬੋਹਰ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ, ਸੈਕਟਰੀ ਅੰਮਿ੍ਤਪਾਲ ਸਿੰਘ ਤਿੰਨਾ ਵੀ ਵਿਸ਼ੇਸ਼ ਤੌਰ 'ਤੇ ਉਨ੍ਹਾਂ ਨਾਲ ਹਾਜ਼ਰ ਸਨ | ਇਸ ਦੌਰਾਨ ਜੱਜਾਂ ਨੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਕਿਹਾ ਕਿ ਕੁਦਰਤ ਦੀ ਕਰੋਪੀ ਕਾਰਨ ਇਸ ਵਾਰ ਕਿਸਾਨਾਂ ਤੇ ਆਮ ਜਨਤਾ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ | ਸਾਨੂੰ ਸਭ ਨੂੰ ਵੀ ਮਿਲ ਕੇ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਇਸ ਦੌਰਾਨ ਉਨ੍ਹਾਂ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਵੀ ਵੰਡੀ | ਇਸ ਮੌਕੇ ਵਕੀਲ ਧਰਮਿੰਦਰ ਸਿੰਘ ਬਰਾੜ, ਹਰਿੰਦਰ ਸਿੰਘ ਰਾਣਾ, ਗੁਰਸੇਵਕ ਸਿੰਘ, ਨਿਧੀ ਬੇਰੀ ਆਦਿ ਸਨ |