08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰ ਸਰਕਾਰ ਦੀ ਟੀਮ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ <br/>

Ad Position 21
No active advertisement
ਕੇਂਦਰ ਸਰਕਾਰ ਵਲੋਂ ਭੇਜੀ ਟੀਮ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕਰਦੀ ਹੋਈ (ਸੱਜੇ) ਕੇਂਦਰੀ ਟੀਮ ਦੇ ਅਧਿਕਾਰੀ ਸਰਹੱਦੀ ਖੇਤਰ ਦੇ ਨਕਸ਼ੇ ਨੂੰ ਗਹੁ ਨਾਲ ਤੱਕਦੇ ਹੋਏ | ਅਜੀਤ ਤਸਵੀਰਾਂ <br/> 05-09-2025
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਰਵੇਖਣ ਲਈ ਭੇਜੀ ਗਈ ਟੀਮ ਵਲੋਂ ਫ਼ਾਜ਼ਿਲਕਾ ਤੋਂ ਆਪਣਾ ਦੌਰਾ ਸ਼ੁਰੂ ਕੀਤਾ ਗਿਆ | ਫ਼ਾਜ਼ਿਲਕਾ ਪਹੁੰਚਣ ਤੇ ਟੀਮ ਦਾ ਕਮਿਸ਼ਨਰ ਮਨਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ 'ਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਵੱਲੋਂ ਸਵਾਗਤ ਕੀਤਾ ਗਿਆ | ਇਸ ਟੀਮ ਵੱਲੋਂ ਫ਼ਾਜ਼ਿਲਕਾ ਦੇ ਸਤਲੁਜ ਕ੍ਰੀਕ ਦੇ ਪਾਰ ਦੇ ਪਿੰਡਾਂ ਦਾ ਕਿਸ਼ਤੀ ਰਾਹੀਂ ਦੌਰਾ ਕਰਕੇ ਜ਼ਮੀਨੀ ਪੱਧਰ ਦੀ ਰਿਪੋਰਟ ਹਾਸਿਲ ਕੀਤੀ | ਟੀਮ ਵਿਚ ਸੁਦੀਪ ਦੱਤਾ ਅੰਡਰ ਸੈਕਟਰੀ ਦਿਹਾਤੀ ਵਿਕਾਸ ਮੰਤਰਾਲਾ ਭਾਰਤ ਸਰਕਾਰ, ਲਕਸ਼ਮਣ ਰਾਮ ਬੁਲਡਕ ਡਾਇਰੈਕਟਰ ਐਗਰੀਕਲਚਰ, ਪ੍ਰਕਾਸ਼ ਚੰਦ ਡਿਪਟੀ ਡਾਇਰੈਕਟਰ ਮਨਿਸਟਰੀ ਆਫ਼ ਜਲ ਸ਼ਕਤੀ, ਆਰ.ਕੇ. ਤਿਵਾੜੀ ਸੀ.ਈ.ਏ. ਪਾਵਰ ਮੰਤਰਾਲਾ ਸ਼ਾਮਿਲ ਹਨ ਜਿਨ੍ਹਾਂ ਵਲੋਂ ਵਿਸਥਾਰ ਨਾਲ ਜ਼ਿਲੇ੍ਹ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ | ਦੌਰਾਨ ਨੂਰਸ਼ਾਹ ਵਿਖੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵੀ ਕੇਂਦਰੀ ਟੀਮ ਨੂੰ ਸਥਾਨਕ ਹਾਲਾਤ ਦੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਭਰਦਾ ਹੈ ਤੇ ਇਸ ਮੁਸ਼ਕਿਲ ਅਤੇ ਔਖੇ ਸਮੇਂ ਵਿਚ ਪੰਜਾਬ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ | ਕੇਂਦਰੀ ਟੀਮ ਵਲੋਂ ਕਿਸ਼ਤੀ ਰਾਹੀਂ ਨੂਰਸ਼ਾਹ, ਘੁਰਕਾ, ਕਾਵਾਂਵਾਲੀ ਪਤਨ ਆਦਿ ਸਥਾਨਾਂ ਦਾ ਦੌਰਾ ਕਰਕੇ ਫ਼ਸਲਾਂ, ਘਰਾਂ ਤੇ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੀ ਸਮੀਖਿਆ ਕੀਤੀ ਗਈ | ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕੇਂਦਰੀ ਟੀਮ ਅੱਗੇ ਮਜ਼ਬੂਤੀ ਨਾਲ ਜ਼ਿਲੇ੍ਹ ਦਾ ਪੱਖ ਰੱਖਿਆ | ਇਸ ਮੌਕੇ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ, ਨਿਗਰਾਨ ਇੰਜੀਨੀਅਰ ਗਗਨਦੀਪ ਸਿੰਘ ਗਿੱਲ, ਰੰਜਨ ਢੀਂਗੜਾ, ਓ.ਐੱਸ.ਡੀ. ਪਾਵਰ ਨਰਿੰਦਰ ਮਹਿਤਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਐੱਸ.ਡੀ.ਐਮ. ਕਿ੍ਸ਼ਨਾ ਪਾਲ ਰਾਜਪੂਤ, ਵੀਰਪਾਲ ਕੌਰ, ਕਵਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਤਹਿਸੀਲਦਾਰ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਵਣ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਏ.ਪੀ. ਕੁਨੈਕਸ਼ਨ ਦੇਣ ਸਮੇਂ ਮੋਟਰਾਂ 'ਤੇ ਮੀਟਰ ਲਗਾਏ ਪਰ ਹੁਣ ਬਿੱਲ ਫਲੈਟ ਦੇ ਆਧਾਰ 'ਤੇ ਭੇਜ ਕੇ ਖਪਤਕਾਰਾਂ ਨੂੰ ਕੀਤਾ...
Ad Position 24