08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਵਣ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਮੀਟਿੰਗ <br/>

Ad Position 21
No active advertisement
ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਬਾਬਤ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਦੇ ਹੋਏ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਅਬੋਹਰ ਤੇ ਹੋਰ | ਅਜੀਤ ਤਸਵੀਰ <br/> 05-09-2025
ਅਬੋਹਰ, 4 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)- ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਵਲ਼ੋਂ ਵਣ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਵਣ ਮੰਡਲ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵਿਭਾਗ ਵਲ਼ੋਂ ਰੌਸ਼ਨ ਲਾਲ ਸੀਨੀਅਰ ਸਹਾਇਕ, ਸ਼੍ਰੀਮਤੀ ਨਿਕੀਤਾ ਸੀਨੀਅਰ ਸਹਾਇਕ, ਸ਼੍ਰੀਮਤੀ ਕਾਜਲ ਕਲਰਕ ਅਤੇ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਵਲ਼ੋਂ ਬਲਵਿੰਦਰ ਸਿੰਘ ਸੰਧੂ ਅਬੋਹਰ ਸੂਬਾ ਪ੍ਰਧਾਨ, ਰਸ਼ਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਮਹਿੰਦਰ ਸਿੰਘ ਧਾਲੀਵਾਲ ਜਨਰਲ ਸਕੱਤਰ ਤੇ ਪਿ੍ਥੀ ਰਾਜ ਸੀਨੀਅਰ ਮੈਂਬਰ ਸ਼ਾਮਲ ਹੋਏ | ਮੀਟਿੰਗ ਵਿਚ ਲੱਕੜ ਚੋਰਾਂ, ਲੈਂਡ ਮਾਫ਼ੀਆ ਤੇ ਜੰਗਲੀਂ ਜੀਵਾਂ ਦੇ ਸ਼ਿਕਾਰੀਆਂ ਨਾਲ ਸੰਘਰਸ਼ ਕਰਦੇ ਸ਼ਹੀਦ ਹੋਏ ਅਫ਼ਸਰਾਂ, ਮੁਲਾਜ਼ਮਾਂ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21ਵਾਂ ਵਣ ਸ਼ਹੀਦੀ ਦਿਵਸ ਪਿੰਡ ਮਹਿਰਾਜ ਵਿਖੇ ਬਣੇ ਸ਼ਹੀਦ ਮਾਤਾ ਅੰਮਿ੍ਤਾ ਦੇਵੀ ਪਾਰਕ ਤਹਿਸੀਲ ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਮਨਾਉਣ ਸੰਬੰਧੀ ਮੀਟਿੰਗ ਕੀਤੀ ਗਈ | ਵਿਭਾਗ ਵਲ਼ੋਂ ਵਿਸ਼ਵਾਸ ਦਵਾਇਆ ਗਿਆ ਕਿ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਵਣ ਰੇਂਜ ਫ਼ਾਜ਼ਿਲਕਾ ਤੇ ਅਬੋਹਰ ਦੇ ਵਣ ਰੇਂਜ ਅਫ਼ਸਰ ਨੂੰ ਸੂਚਿਤ ਕਰਕੇ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਤਾਲਮੇਲ ਕਰਕੇ ਸ਼ਹੀਦੀ ਦਿਵਸ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ ਜਾਵੇਗੀ | ਇਸ ਦੇ ਇਲਾਵਾ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਵਲ਼ੋਂ ਪੰਜਾਬ ਸਰਕਾਰ ਦੇ ਛੇਵੇਂ ਪੇ-ਕਮਿਸ਼ਨ ਅਨੁਸਾਰ ਡੀ.ਏ. ਤੇ ਲੀਵ ਈਨਕੇਸਮੈਂਟ ਦੇ ਬਣਦੇ ਬਕਾਏ ਜਲਦੀ ਤੋਂ ਜਲਦੀ ਦੇਣ ਦੀ ਮੰਗ ਕੀਤੀ ਗਈ | ਮੁਲਾਜ਼ਮਾਂ ਦੀਆਂ ਅਪੀਲਾਂ ਤੇ ਕੇਸਾਂ ਦੀ ਟਿੱਪਣੀ ਰਿਪੋਰਟ ਰਿਕਾਰਡ ਅਨੁਸਾਰ ਸਮਾਂਬੱਧ ਨਿਪਟਾਰਾ ਕਰਨ ਸੰਬੰਧੀ ਵੀ ਵਿਭਾਗ ਵਲ਼ੋਂ ਵਿਸ਼ਵਾਸ ਦਵਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਘੁਲਾਟੀਏ ਚਾਂਦੀ ਰਾਮ ਵਰਮਾ ਨੂੰ ਸ਼ਰਧਾ ਦੇ ਫ਼ੁਲ ਭੇਟ <br/> ਅਗਲੀ ਖ਼ਬਰ ਕੇਂਦਰ ਸਰਕਾਰ ਦੀ ਟੀਮ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ <br/>
Ad Position 24