ਅਬੋਹਰ, 5 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਪੁਲਿਸ ਪਾਰਟੀ ਸਮੇਤ ਸਥਾਨਕ ਅਨਾਜ ਮੰਡੀ ਵੱਲ ਗਸ਼ਤ 'ਤੇ ਜਾ ਰਹੇ ਸਨ | ਜਦੋਂ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਅਸ਼ਵਨੀ ਉਰਫ਼ ਬਿੱਟੂ ਪੁੱਤਰ ਜਗਦੀਸ਼ ਕੁਮਾਰ ਵਾਸੀ ਸਥਾਨਕ ਪੰਜ ਪੀਰ ਨਗਰ ਵਜੋਂ ਹੋਈ ਹੈ | ਥਾਣਾ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |