9 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
ਅਜੀਤ ਡੈਸਕ
06-09-2025
ਮੁੱਦਕੀ, 5 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਥਾਣਾ ਘੱਲ ਖੁਰਦ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਇਲਾਕੇ 'ਚ ਰਵਾਨਾ ਸੀ ਤਾਂ ਕਸਬਾ ਮੇਨ ਹਾਈਵੇ ਤਲਵੰਡੀ-ਫ਼ਰੀਦਕੋਟ ਤੋਂ ਨਹਿਰ ਸੂਆ ਬਾਹੱਦ ਰਕਬਾ ਪਿੰਡ ਚੰਦੜ ਕਰੀਬ ਇਕ ਕਿੱਲੋਮੀਟਰ ਅੱਗੇ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮੁਲਜ਼ਮ ਵਿਜੇ ਪੁੱਤਰ ਦਰਸ਼ਨ ਸਿੰਘ ਵਾਸੀ ਕਬਰ ਵੱਛਾ ਰੋਡ, ਵਾਰਡ ਨੰਬਰ 9 ਮੁੱਦਕੀ ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ |