15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਲਗਾਤਾਰ ਦੂਜੇ ਦਿਨ ਕੇਂਦਰ ਸਰਕਾਰ ਦੀ ਟੀਮ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ <br/>

Ad Position 21
No active advertisement
ਕੇਂਦਰ ਸਰਕਾਰ ਵਲੋਂ ਭੇਜੀ ਗਈ ਟੀਮ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ | ਨਾਲ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ | ਅਜੀਤ ਤਸਵੀਰ <br/> 06-09-2025
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਭਾਰਤ ਸਰਕਾਰ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਰਵੇਖਣ ਲਈ ਭੇਜੀ ਗਈ ਟੀਮ ਵਲੋਂ ਦੂਜੇ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਉਪਮੰਡਲ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਵੀਜ਼ਨਲ ਕਮਿਸ਼ਨਰ ਮਨਜੀਤ ਸਿੰਘ ਬਰਾੜ ਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਟੀਮ ਸਾਹਮਣੇ ਇਲਾਕੇ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਫ਼ਾਜ਼ਿਲਕਾ ਦੇ ਐਸ.ਐਸ.ਪੀ. ਗੁਰਮੀਤ ਸਿੰਘ ਵੀ ਹਾਜ਼ਰ ਰਹੇ | ਟੀਮ ਵੱਲੋਂ ਭਾਰਤ ਪਾਕਿ ਸਰਹੱਦ ਦੇ ਬਿਲਕੁਲ ਨਾਲ ਵਸੇ ਪਿੰਡ ਢਾਣੀ ਬਚਨ ਸਿੰਘ ਪਹੁੰਚ ਕੇ ਸਥਾਨਕ ਹਲਾਤਾਂ ਦਾ ਜਾਇਜ਼ਾ ਲਿਆ ਤੇ ਟਰੈਕਟਰ ਰਾਹੀਂ ਪਾਣੀ ਵਿਚ ਘਿਰੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਦੇ ਹਾਲਾਤ ਵੇਖੇ | ਟੀਮ ਵਿਚ ਸ਼੍ਰੀ ਸੁਦੀਪ ਦੱਤਾ ਅੰਡਰ ਸੈਕਟਰੀ ਦਿਹਾਤੀ ਵਿਕਾਸ ਮੰਤਰਾਲਾ ਭਾਰਤ ਸਰਕਾਰ, ਲਕਸ਼ਮਣ ਰਾਮ ਬੁਲਡਕ ਡਾਇਰੈਕਟਰ ਐਗਰੀਕਲਚਰ, ਪ੍ਰਕਾਸ਼ ਚੰਦ ਡਿਪਟੀ ਡਾਇਰੈਕਟਰ ਮਨਿਸਟਰੀ ਆਫ਼ ਜਲ ਸ਼ਕਤੀ, ਆਰ. ਕੇ. ਤਿਵਾੜੀ ਸੀ.ਈ.ਏ. ਪਾਵਰ ਮੰਤਰਾਲਾ ਸ਼ਾਮਿਲ ਹਨ | ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵੀ ਕੇਂਦਰੀ ਟੀਮ ਨੂੰ ਸਥਾਨਕ ਹਾਲਾਤ ਦੀ ਜਾਣਕਾਰੀ ਦਿੱਤੀ | ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕੇਂਦਰੀ ਟੀਮ ਅੱਗੇ ਮਜ਼ਬੂਤੀ ਨਾਲ ਜ਼ਿਲੇ੍ਹ ਦਾ ਪੱਖ ਰੱਖਿਆ | ਇਸ ਮੌਕੇ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ, ਨਿਗਰਾਨ ਇੰਜੀਨੀਅਰ ਗਗਨਦੀਪ ਸਿੰਘ ਗਿੱਲ ਤੇ ਰੰਜਨ ਢੀਂਗੜਾ, ਓ.ਐੱਸ.ਡੀ. ਪਾਵਰ ਨਰਿੰਦਰ ਮਹਿਤਾ, ਐੱਸ.ਡੀ.ਐਮ. ਕਿ੍ਸ਼ਨਾ ਪਾਲ ਰਾਜਪੂਤ ਤੇ ਕੰਵਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 4 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ <br/> ਅਗਲੀ ਖ਼ਬਰ 9 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
Ad Position 24