15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 4 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ <br/>

Ad Position 21
No active advertisement
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਜਾਣਕਾਰੀ ਦਿੰਦੇ ਹੋਏ | ਨਾਲ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਐੱਸ.ਡੀ.ਐਮ. ਮੈਡਮ ਵੀਰਪਾਲ ਕੌਰ | ਅਜੀਤ ਤਸਵੀਰ <br/> 06-09-2025
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿਚ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਨੇ 3953 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦਿੱਤੀ ਹੈ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ 39 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ ਤੇ ਇਹਨਾਂ ਪਿੰਡਾਂ ਦੀ 24,212 ਲੋਕਾਂ ਦੀ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ ਹੈ | ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 23 ਰਾਹਤ ਕੈਂਪ ਕਾਰਜਸ਼ੀਲ ਹਨ ਤੇ ਇਨ੍ਹਾਂ ਰਾਹਤ ਕੈਂਪਾਂ ਵਿਚ 2548 ਲੋਕ ਰਹਿ ਰਹੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਗਾਤਾਰ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਤੇ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ 8314 ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ | ਇਸੇ ਤਰ੍ਹਾਂ ਲੋਕਾਂ ਦੇ ਦੁਧਾਰੂ ਜਾਨਵਰਾਂ ਲਈ 4750 ਬੈਗ ਕੈਟਲ ਫੀਡ ਦੇ ਵੀ ਵੰਡੇ ਗਏ ਹਨ | ਉਨ੍ਹਾਂ ਨੇ ਕਿਹਾ ਕਿ ਐਨ.ਡੀ.ਆਰ.ਐਫ. ਦੀਆਂ ਚਾਰ ਟੀਮਾਂ, ਫ਼ੌਜ ਦੀਆਂ ਦੋ ਯੂਨਿਟ ਤੇ ਇੱਕ ਟੀਮ ਬੀ.ਐਸ.ਐਫ ਦੀ ਰਾਹਤ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੀ ਹੈ | ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਰਾਹਤ ਪਹੁੰਚਾਉਣ ਵਿਚ ਲਗਾਤਾਰ ਕਾਰਜਸ਼ੀਲ ਹੈ | ਉਨ੍ਹਾਂ ਨੇ ਲੋਕਾਂ ਤੋਂ ਮਿਲ ਰਹੇ ਸਹਿਯੋਗ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਹੈ ਕਿ ਲੋਕ ਰਾਹਤ ਕੈਂਪਾਂ 'ਚ ਬੇਝਿਜਕ ਆ ਸਕਦੇ ਹਨ ਉੱਥੇ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਬੁਨਿਆਦੀ ਜ਼ਰੂਰਤ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਸੂਚਨਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦੇ ਫ਼ੋਨ ਨੰਬਰ ' ਤੇ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਧਰਨਾ ਲਗਾਉਣ ਵਾਲੇ 25 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਲਗਾਤਾਰ ਦੂਜੇ ਦਿਨ ਕੇਂਦਰ ਸਰਕਾਰ ਦੀ ਟੀਮ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ <br/>
Ad Position 24