15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਧਰਨਾ ਲਗਾਉਣ ਵਾਲੇ 25 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 06-09-2025
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਧਰਨਾ ਲਗਾਉਣ ਵਾਲੇ 25 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਇਕ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਕੁੱਝ ਲੋਕਾਂ ਵਲੋਂ ਨੈਸ਼ਨਲ ਹਾਈਵੇਅ ਫ਼ਾਜ਼ਿਲਕਾ ਅਬੋਹਰ ਰੋਡ ਨੂੰ ਬੰਦ ਕਰਕੇ ਆਮ ਲੋਕਾਂ ਦੀ ਆਵਾਜਾਈ 'ਚ ਵਿਘਨ ਪਾਈ ਰੱਖਿਆ ਸੀ ਜਿਸ 'ਤੇ ਆਮ ਪਬਲਿਕ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਨੇ ਦੱਸਿਆ ਕਿ ਜੋ ਧਰਨਾ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾ ਗੈਰ-ਕਾਨੂੰਨੀ ਲਾਇਆ ਹੋਇਆ ਹੈ | ਪੁਲਿਸ ਨੇ ਬੇਅੰਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਜੰਡਵਾਲਾ ਖਰਤਾ, ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਲਖਵਿੰਦਰ ਸਿੰਘ ਵਾਸੀ ਬੇਗਾ ਵਾਲੀ, ਸੁਧੀਰ ਕੁਮਾਰ ਪੁੱਤਰ ਰਾਜਾ ਰਾਮ, ਇੰਦਰਾਜ ਕੁਮਾਰ ਪੁੱਤਰ ਜਸਵੰਤ ਰਾਮ, ਕਿਸ਼ੋਰ ਕੁਮਾਰ ਪੁੱਤਰ ਰਵਿੰਦਰ ਕੁਮਾਰ, ਮਨੋਹਰ ਲਾਲ ਪੁੱਤਰ ਪਿ੍ਥੀ ਰਾਜ, ਰਾਕੇਸ਼ ਕੁਮਾਰ ਪੁੱਤਰ ਕਿ੍ਸ਼ਨ, ਸ਼ੁਗਨ ਲਾਲ ਪੁੱਤਰ ਜਗਦੀਸ਼ ਕੁਮਾਰ, ਅਜੀਤ ਕੁਮਾਰ ਪੁੱਤਰ ਰਾਮ ਰੱਖਾ, ਮੁਕੇਸ਼ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਸਾਬੂਆਨਾ 'ਤੇ 15/20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਨੂਰ ਸ਼ਾਹ 'ਚ ਘਰ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 4 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ <br/>
Ad Position 24