15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ <br/>

Ad Position 21
No active advertisement
ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਹਾਜ਼ਰ ਅਹੁਦੇਦਾਰ ਅਤੇ ਪੈਨਸ਼ਨਰ | ਤਸਵੀਰਾਂ-ਹਰਪ੍ਰੀਤ ਸਿੰਘ ਪਰੂਥੀ <br/> 06-09-2025
ਜਲਾਲਾਬਾਦ, 5 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਪੁਆਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਜਲਾਲਾਬਾਦ ਵਿਖੇ ਸੰਪੰਨ ਹੋਈ | ਮੀਟਿੰਗ ਵਿਚ ਹਾਜ਼ਰ ਪੈਸ਼ਨਰਜ ਨੇ ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ਵਿਚ ਹਾਲ ਹੀ ਵਿਚ ਆਏ ਭਿਆਨਕ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਦੁੱਖ ਪ੍ਰਗਟ ਕੀਤਾ ਗਿਆ | ਹੜ੍ਹ ਪੀੜਤਾਂ ਦੀ ਹਰੇਕ ਸੰਭਵ ਮਦਦ ਲਈ ਰਾਜ ਤੇ ਕੇਂਦਰ ਸਰਕਾਰਾਂ ਤੇ ਸਥਾਨਕ ਲੋਕਾਂ ਨੂੰ ਵੱਧ ਤੋਂ ਵੱਧ ਕਰਨ ਦੀ ਸੰਦੇਸ਼ ਦਿੱਤਾ | ਮੀਟਿੰਗ ਵਿਚ ਨਿਰਮਲਜੀਤ ਸਿੰਘ ਬਰਾੜ ਕੈਸ਼ੀਅਰ, ਮੀਤ ਪ੍ਰਧਾਨ ਗੁਰਦੀਪ ਸਿੰਘ ਛਾਬੜਾ, ਦੇਸ ਰਾਜ ਗਾਂਧੀ, ਰਾਜ ਕੁਮਾਰ, ਸਤੀਸ਼ ਕੁਮਾਰ ਚਰਾਇਆ, ਦੁਨੀ ਚੰਦ ਬਤਰਾ, ਡਾ.ਪ੍ਰਕਾਸ਼ ਦੋਸ਼ੀ, ਗੋਬਿੰਦ ਰਾਮ ਨੱਢਾ, ਪ੍ਰਵੇਸ਼ ਖੰਨਾ ਨੇ ਸੰਬੋਧਿਤ ਕੀਤਾ | ਵੱਖ ਵੱਖ ਬੁਲਾਰਿਆਂ ਨੇ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ, ਪੰਜਾਬ ਵਿਚ ਹੜ੍ਹਾਂ ਕਾਰਨ ਹੋਈ ਤਬਾਹੀ ਬਾਰੇ ਖੁੱਲ੍ਹ ਕੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ | ਪ੍ਰਵੇਸ਼ ਖੰਨਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਮੀਟਿੰਗ ਦੇ ਅੰਤ ਵਿਚ ਪ੍ਰਧਾਨ ਬਲਬੀਰ ਸਿੰਘ ਪੁਆਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਜਲਦੀ ਪੂਰੀਆਂ ਕਰਨ ਅਤੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ | ਐਸੋਸੀਏਸ਼ਨ ਵੱਲੋਂ ਵੀ ਵੱਧ ਤੋਂ ਵੱਧ ਮਦਦ ਕਰਨ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਵਿਚ ਹੋਰਾਂ ਤੋਂ ਇਲਾਵਾ ਕੇਵਲ ਕ੍ਰਿਸ਼ਨ ਸੇਠੀ, ਸਰਵਨ ਕੁਮਾਰ ਕੰਬੋਜ, ਦਲੀਪ ਸਿੰਘ ਫ਼ੌਜੀ, ਪਿੰਦਰ ਕੁਮਾਰ ਤਿ੍ਪਾਲਕੇ, ਨਿਹਾਲੋ ਬਾਈ, ਗੁਰਜਿੰਦਰ ਸਿੰਘ ਧਮੀਜਾ, ਜੋਗਿੰਦਰ ਸਿੰਘ, ਬਲਬੀਰ ਸਿੰਘ ਰੋਡਵੇਜ਼, ਸੁੱਖ ਨਰਾਇਣ,ਸ਼ਗਨ ਲਾਲ ਗਾਬਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਹੋਣਗੇ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਅਗਲੀ ਖ਼ਬਰ ਪਿੰਡ ਨੂਰ ਸ਼ਾਹ 'ਚ ਘਰ ਨੂੰ ਲੱਗੀ ਅੱਗ <br/>
Ad Position 24