ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ 20 ਕਿੱਲੋ ਪੋਸਤ ਬਰਾਮਦ ਕੀਤੀ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕੀ ਬਲਬੀਰ ਸਿੰਘ ਪੁੱਤਰ ਬਾਕਰ ਸਿੰਘ ਵਾਸੀ ਹਸਤਾ ਕਲਾ ਪਿੰਡ ਦੀ ਤਰਫ਼ੋਂ ਭਾਰੀ ਮਾਤਰਾ 'ਚ ਡੋਡੇ ਲੈ ਕੇ ਆ ਰਿਹਾ ਹੈ | ਪੁਲਿਸ ਨੇ ਮੌਕੇ 'ਤੇ ਨਾਕਾ ਬੰਦੀ ਕਰਕੇ ਉਸ ਨੂੰ ਰੋਕਿਆ ਤਾਂ ਉਹ ਮੌਕੇ 'ਤੇ ਆਪਣਾ ਸਮਾਨ ਛੱਡ ਕੇ ਫ਼ਰਾਰ ਹੋ ਗਿਆ ਜਿਸ ਦੇ ਸਾਮਾਨ ਵਿਚ 20 ਕਿੱਲੋ ਚੂਰਾ ਪੋਸਤ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |