15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤਾਂ ਦੀ ਮਦਦ 'ਚ ਪੰਜਾਬੀ ਨਿਭਾ ਰਹੇ ਹਨ ਅਹਿਮ ਭੂਮਿਕਾ-ਜਥੇਦਾਰ ਚਰਨ ਸਿੰਘ

Ad Position 21
No active advertisement
ਅਜੀਤ ਡੈਸਕ 06-09-2025

ਮੰਡੀ ਅਰਨੀਵਾਲਾ, 5 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪੀੜਤਾਂ ਦੀ ਮਦਦ ਲਈ ਸਮੂਹ ਪੰਜਾਬੀ ਭਾਈਚਾਰੇ ਵਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਪੰਜਾਬੀ ਭਾਵੇਂ ਹਰਿਆਣਾ, ਰਾਜਸਥਾਨ, ਮੰੁਬਈ ਜਾਂ ਦੇਸ਼ਾਂ ਵਿਦੇਸ਼ਾਂ 'ਚ ਬੈਠੇ ਹਨ | ਉਨ੍ਹਾਂ ਵਲੋਂ ਪੰਜਾਬ ਦੀ ਇਸ ਬਿਪਤਾ ਦੀ ਘੜੀ ਵਿਚ ਬਹੁਤ ਸਾਥ ਦਿੱਤਾ ਜਾ ਰਿਹਾ ਹੈ ਜਿਸ ਤੋਂ ਇਹ ਗੱਲ ਸਪਸ਼ਟ ਹੁੰਦੀ ਹੈ ਕਿ ਪੰਜਾਬੀ ਕਿਸੇ ਦੇ ਵੀ ਦੁੱਖ ਦਰਦ ਨੂੰ ਆਪਣਾ ਦੁੱਖ ਦਰਦ ਸਮਝਦੇ ਹਨ ਤੇ ਹਮੇਸ਼ਾ ਇਕ ਦੂਜੇ ਦੀ ਮਦਦ ਲਈ ਅੱਗੇ ਆਉਂਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਚਰਨ ਸਿੰਘ ਕੰਧ ਵਾਲਾ ਹਾਜ਼ਰ ਖ਼ਾਨ ਨੇ ਅਕਾਲੀ ਆਗੂ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਸਾਨੂੰ ਅਜਿਹੇ ਮਾਹੌਲ 'ਚ ਰਾਜਸੀ ਵਿਤਕਰੇ ਭੁੱਲ ਕੇ ਪੀੜਤ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ 3704 ਅਧਿਆਪਕਾਂ ਵਲੋਂ ਡੀ.ਪੀ.ਆਈ. (ਸੈ.ਸਿ.) ਮੋਹਾਲੀ ਵਿਖੇ ਪਿਛਲੇ 6 ਦਿਨਾਂ ਤੋਂ ਪੱਕਾ ਧਰਨਾ ਜਾਰੀ <br/> ਅਗਲੀ ਖ਼ਬਰ 20 ਕਿੱਲੋ ਪੋਸਤ ਬਰਾਮਦ
Ad Position 24