15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹਲਕਾ ਬੱਲੂਆਣਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਅਕਾਲੀ ਦਲ ਵਲੋਂ ਲਗਾਤਾਰ ਦੂਜੇ ਦਿਨ ਵੀ ਮੈਡੀਕਲ ਕੈਂਪ ਜਾਰੀ <br/>

Ad Position 21
No active advertisement
ਬੱਲੂਆਣਾ ਹਲਕੇ ਦੇ ਪਿੰਡ ਰੁਕਣਪੁਰਾ ਖੂਈ ਖੇੜਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਲਗਾਏ ਮੈਡੀਕਲ ਕੈਂਪ ਦੌਰਾਨ ਜਾਣਕਾਰੀ ਦਿੰਦੇ ਹੋਏ ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਜਥੇਦਾਰ ਕੌਰ ਸਿੰਘ ਬਹਾਵਵਾਲਾ ਤੇ ਹੋਰ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 06-09-2025
ਅਬੋਹਰ, 5 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਬੱਲੂਆਣਾ ਹਲਕੇ ਵਿਚ ਸ਼ੁਰੂਆਤ ਪਿੰਡ ਸੈਯਦਾਂ ਵਾਲੀ ਤੋਂ ਕੀਤੀ ਗਈ ਸੀ ਜਦਕਿ ਅੱਜ ਲਗਾਤਾਰ ਦੂਸਰੇ ਦਿਨ ਵੀ ਬੱਲੂਆਣਾ ਹਲਕੇ ਦੇ ਪਿੰਡਾਂ ਵਿਚ ਅਕਾਲੀ ਦਲ ਵਲੋਂ ਮੈਡੀਕਲ ਸੇਵਾਵਾਂ ਜਾਰੀ ਹਨ | ਕੈਂਪ ਵਿਚ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਅੰਮਿ੍ਤਸਰ ਦੀ ਟੀਮ ਨੇ ਪਿੰਡ ਵਾਸੀਆਂ ਦੀ ਸਿਹਤ ਸੰਬੰਧੀ ਚੈੱਕਅਪ ਤੋਂ ਇਲਾਵਾ ਬਿਮਾਰੀਆਂ ਪ੍ਰਤੀ ਵੀ ਜਾਗਰੂਕ ਕੀਤਾ | ਬੱਲੂਆਣਾ ਹਲਕੇ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਗੁਰਤੇਜ ਸਿੰਘ ਘੁੜਿਆਣਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਨੇ ਦੱਸਿਆ ਕਿ ਬੱਲੂਆਣਾ ਹਲਕੇ ਦੇ ਪਿੰਡਾਂ 'ਚ ਚੱਲ ਰਹੇ ਕੈਂਪ ਰਾਹੀਂ ਲੋਕਾਂ ਨੂੰ ਸਿਹਤ ਸਹੂਲਤ ਮਿਲ ਰਹੀ ਹੈ | ਮੈਡੀਕਲ ਕੈਂਪ ਦੀ ਸ਼ੁਰੂਆਤ ਪਿੰਡ ਸੈਯਦਾਂ ਵਾਲੀ ਤੋਂ ਕਰਦੇ ਹੋਏ ਢੀਂਗਾ ਵਾਲੀ, ਢਾਣੀ ਨਾਈਆਂ ਵਾਲੀ, ਰੁਕਣਪੁਰਾ ਖੂਈ ਖੇੜਾ ਤੇ ਢਾਣੀ ਮਾਂਡਲਾ ਵਿਚ ਟੀਮ ਵਲੋਂ ਸੇਵਾਵਾਂ ਦਿੱਤੀਆਂ ਗਈਆਂ | ਇਸ ਮੌਕੇ ਅਬੋਹਰ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਰਾਜਿੰਦਰ ਸਿੰਘ ਬਰਾੜ ਚੰਨਣ ਖੇੜਾ, ਪਵਨ ਸੈਯਦਾਂ ਵਾਲੀ, ਰਮਨ ਸੋਖਲ, ਗੁਰਮੀਤ ਸਿੰਘ ਬਿੱਟੂ ਬੱਲੂਆਣਾ, ਯੂਥ ਆਗੂ ਰਾਮ ਕੁਮਾਰ, ਹਰੀਸ਼ ਚੰਦਰ ਨੰਬਰਦਾਰ, ਜਥੇਦਾਰ ਮੱਖਣ ਸਿੰਘ ਬਹਾਵਵਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਣਾਏ ਰਾਹਤ ਕੇਂਦਰ 'ਚ ਪਹੁੰਚ ਲੋਕਾਂ ਦਾ ਜਾਣਿਆ ਹਾਲ <br/> ਅਗਲੀ ਖ਼ਬਰ ਸੰਤ ਬੀਰਿੰਦਰ ਸਿੰਘ ਨੇ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ <br/>
Ad Position 24