15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਵਿਧਾਇਕ ਗੋਲਡੀ ਕੰਬੋਜ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਣਾਏ ਰਾਹਤ ਕੇਂਦਰ 'ਚ ਪਹੁੰਚ ਲੋਕਾਂ ਦਾ ਜਾਣਿਆ ਹਾਲ <br/>

Ad Position 21
No active advertisement
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਪਿੰਡ ਚੱਕ ਖੀਵਾ 'ਚ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਣਾਏ ਰਾਹਤ ਕੇਂਦਰ 'ਚ ਪਹੁੰਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ | ਅਜੀਤ ਤਸਵੀਰ <br/> 06-09-2025
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੇ ਵਸਨੀਕਾਂ ਦੀ ਸਾਰ ਲੈਣ ਤੇ ਹਾਲ-ਚਾਲ ਜਾਣਨ ਲਈ ਲਗਾਤਾਰ ਪਿੰਡਾਂ ਵਿਚ ਜਾ ਰਹੇ ਹਨ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੇਂਦਰ ਪਿੰਡ ਚੱਕ ਖੀਵਾ ਵਿਖੇ ਪਹੁੰਚ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਲੋਕਾਂ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਖਾਣ-ਪੀਣ ਲਈ ਲੰਗਰ, ਸੁੱਕਾ ਰਾਸ਼ਨ, ਰਾਸ਼ਨ ਕਿੱਟਾਂ ਤੇ ਜਾਨਵਰਾਂ ਲਈ ਹਰਾ ਚਾਰਾ, ਫੀਡ, ਤੂੜੀ ਆਦਿ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਰਾਹਤ ਕੇਂਦਰ ਵਿਖੇ ਸਿਹਤ ਸੇਵਾਵਾਂ ਲਈ ਮੈਡੀਕਲ ਟੀਮ ਤੇ ਦਵਾਈਆਂ ਤੋਂ ਇਲਾਵਾ ਪਸ਼ੂ ਪਾਲਨ ਵਿਭਾਗ ਵੱਲੋਂ ਦਵਾਈਆਂ ਆਦਿ ਦੀ ਪੂਰਤੀ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਮੀਰਾ ਨਰਸਿੰਗ ਕਾਲਜ 'ਚ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ <br/> ਅਗਲੀ ਖ਼ਬਰ ਹਲਕਾ ਬੱਲੂਆਣਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਅਕਾਲੀ ਦਲ ਵਲੋਂ ਲਗਾਤਾਰ ਦੂਜੇ ਦਿਨ ਵੀ ਮੈਡੀਕਲ ਕੈਂਪ ਜਾਰੀ <br/>
Ad Position 24