ਪੰਜੇ ਕੇ ਉਤਾੜ, 5 ਸਤੰਬਰ (ਪੱਪੂ ਸੰਧਾ)-ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਈਸਾ ਪੰਜ ਗਰਾਈਾ, ਸ਼ੇਰ ਸਿੰਘ ਵਾਲਾ, ਗੱਟੀ ਅਜਾਇਬ ਸਿੰਘ, ਗਜ਼ਨੀ ਵਾਲਾ (ਦੋਨਾਂ ਮੱਤੜ) ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਵਿਸ਼ਵਾਸ ਦਿਵਾਇਆ ਕਿ ਕੇਂਦਰ ਸਰਕਾਰ ਕੋਲੋਂ ਉਹ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਵਾਉਣਗੇ | ਰਾਣਾ ਸੋਢੀ ਨੇ ਕਿਹਾ ਕਿ ਫ਼ਿਰੋਜ਼ਪੁਰ ਦੇ ਲੋਕ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਟੀਮ ਦੇ ਮੈਂਬਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾ ਕੇ ਰਾਸ਼ਨ, ਪਸ਼ੂਆਂ ਲਈ ਚਾਰਾ ਅਤੇ ਹੋਰ ਸਮਗਰੀ ਪਹੁੰਚਾ ਰਹੇ ਹਨ |