15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਐਡੀਸ਼ਨਲ ਜੱਜ ਬਿੰਦਰਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੱਚਿਆਂ ਨੂੰ ਖਾਣ ਪੀਣ ਦਾ ਸਾਮਾਨ ਵੰਡਿਆ <br/>

Ad Position 21
No active advertisement
ਫ਼ਾਜ਼ਿਲਕਾ ਦੇ ਮੌਜ਼ਮ ਰਾਹਤ ਕੇਂਦਰ ਵਿਖੇ ਬੱਚਿਆਂ ਨੂੰ ਖਾਣ ਪੀਣ ਦੀਆਂ ਵਸਤੂਆਂ ਵੰਡਦੇ ਹੋਏ ਐਡੀਸ਼ਨਲ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ | ਅਜੀਤ ਤਸਵੀਰ <br/> 06-09-2025
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਬੜੀ ਹੜ੍ਹਾਂ ਦੀ ਸਥਿਤੀ ਦੇ ਨਾਲ ਜਿੱਥੇ ਸੈਂਕੜੇ ਪਿੰਡ ਪ੍ਰਭਾਵਿਤ ਹੋਏ ਅਤੇ ਹਜ਼ਾਰਾ ਲੋਕ ਘਰੋਂ ਬੇਘਰ ਹੋਏ ਹਨ | ਭਾਵੇਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਚਲਾਏ ਜਾ ਰਹੇ ਹਨ | ਇਸ ਦੇ ਨਾਲ ਹੀ ਘਰਾਂ ਤੋਂ ਬੇਘਰ ਹੋਏ ਲੋਕਾਂ ਦੇ ਰਹਿਣ ਲਈ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਹਤ ਕੇਂਦਰ ਵੀ ਬਣਾਏ ਗਏ ਹਨ | ਪ੍ਰਸ਼ਾਸਨ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੇ ਮੁਤਾਬਿਕ ਸਬੰਧਿਤ ਸ਼ਹਿਰਾਂ 'ਚ ਵੱਖ-ਵੱਖ ਜੱਜਾਂ ਵਲੋਂ ਨਿਰੀਖਣ ਵੀ ਕੀਤਾ ਜਾ ਰਿਹਾ ਹੈ | ਫ਼ਾਜ਼ਿਲਕਾ ਦੇ ਮੌਜ਼ਮ ਰਾਹਤ ਕੇਂਦਰ ਵਿਚ ਪਹੁੰਚੇ ਐਡੀਸ਼ਨਲ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਦੱਸਿਆ ਕਿ ਉਨ੍ਹਾਂ ਇਸ ਹਰ ਰੋਜ਼ ਇਸ ਰਾਹਤ ਕੇਂਦਰ ਵਿਚ ਦੌਰਾ ਕੀਤਾ ਜਾਂਦਾ ਹੈ ਤੇ ਇੱਥੇ ਰਹਿਣ ਵਾਲੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਨਿਰੀਖਣ ਕੀਤਾ ਜਾਂਦਾ ਹੈ | ਜੇਕਰ ਕਿਸੇ ਨੂੰ ਕੋਈ ਸਮੱਸਿਆ ਜਾ ਇੱਥੇ ਕਿਸੇ ਚੀਜ਼ ਦੀ ਕਮੀ ਆਉਂਦੀ ਹੈ ਤਾਂ ਉਨ੍ਹਾਂ ਵਲੋਂ ਉਹ ਪੂਰੀ ਕੀਤੀ ਜਾਂਦੀ ਹੈ | ਨਾਲ ਹੀ ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਇਸ ਰਾਹਤ ਕੈਂਪ ਵਿਚ ਛੋਟੇ-ਛੋਟੇ ਬੱਚਿਆਂ ਨੂੰ ਖਾਣ ਪੀਣ ਦੀਆਂ ਵਸਤੂਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪ੍ਰੋਫੈਸਰ ਬਲਜਿੰਦਰ ਕੌਰ ਪਹੁੰਚੇ ਫ਼ਾਜ਼ਿਲਕਾ, ਰਾਹਤ ਕਾਰਜਾਂ ਦਾ ਜਾਇਜ਼ਾ ਲਿਆ <br/> ਅਗਲੀ ਖ਼ਬਰ ਨਵੇਂ ਬਣ ਰਹੇ ਗੁਰਦੁਆਰਾ ਸਾਹਿਬ ਲਈ ਐਨ.ਆਰ.ਆਈ. ਨੌਜਵਾਨਾਂ ਵਲੋਂ ਸੇਵਾ ਜਾਰੀ <br/>
Ad Position 24