15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪ੍ਰੋਫੈਸਰ ਬਲਜਿੰਦਰ ਕੌਰ ਪਹੁੰਚੇ ਫ਼ਾਜ਼ਿਲਕਾ, ਰਾਹਤ ਕਾਰਜਾਂ ਦਾ ਜਾਇਜ਼ਾ ਲਿਆ <br/>

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਾਜ਼ਿਲਕਾ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ੍ਹ, ਨਾਲ ਐੱਸ.ਡੀ.ਐਮ. ਵੀਰਪਾਲ ਕੌਰ | ਅਜੀਤ ਤਸਵੀਰ <br/> 06-09-2025
ਫ਼ਾਜ਼ਿਲਕਾ 5 ਸਤੰਬਰ (ਦਵਿੰਦਰ ਪਾਲ ਸਿੰਘ)- ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਵਲੋਂ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫ਼ਾਜ਼ਿਲਕਾ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਜਾਇਜ਼ਾ ਲਿਆ ਗਿਆ | ਇੱਥੇ ਵੱਖ-ਵੱਖ ਹਲਕਿਆਂ ਤੋਂ ਆਉਣ ਵਾਲੀ ਰਾਹਤ ਸਮਗਰੀ ਇਕੱਤਰ ਕੀਤੀ ਜਾਂਦੀ ਹੈ ਅਤੇ ਫਿਰ ਇਲਾਕਿਆਂ ਦੀ ਜ਼ਰੂਰਤ ਅਨੁਸਾਰ ਸੰਬੰਧਿਤ ਪਿੰਡਾਂ ਵਿਚ ਇੱਥੋਂ ਰਾਹਤ ਸਮਗਰੀ ਭੇਜੀ ਜਾ ਰਹੀ ਹੈ | ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜੀ ਹੈ ਤੇ ਹਰ ਪ੍ਰਕਾਰ ਦੀ ਮਦਦ ਉਪਲਬਧ ਕਰਵਾਈ ਜਾ ਰਹੀ ਹੈ | ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਹੜ੍ਹ ਤੋਂ ਬਾਅਦ ਸਪੈਸ਼ਲ ਗਰਦਾਵਰੀ ਕਰਾ ਕੇ ਲੋਕਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲੋੜੀਂਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ | ਇਸ ਮੌਕੇ ਉਨ੍ਹਾਂ ਨਾਲ ਐੱਸ. ਡੀ. ਐਮ. ਫ਼ਾਜ਼ਿਲਕਾ ਵੀਰਪਾਲ ਕੌਰ ਤੇ ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਖ਼ੁਦ ਪੰਜਾਬ ਵਾਸੀ ਖੁੱਲ੍ਹ ਕੇ ਡਟੇ <br/> ਅਗਲੀ ਖ਼ਬਰ ਐਡੀਸ਼ਨਲ ਜੱਜ ਬਿੰਦਰਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੱਚਿਆਂ ਨੂੰ ਖਾਣ ਪੀਣ ਦਾ ਸਾਮਾਨ ਵੰਡਿਆ <br/>
Ad Position 24