15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਫ਼ਾਜ਼ਿਲਕਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਜਾਂਚ ਮੁਹਿੰਮ <br/>

Ad Position 21
No active advertisement
ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਵਿਰੋਧੀ ਗਤੀਵਿਧੀਆਂ ਕਰਦੇ ਹੋਏ | ਅਜੀਤ ਤਸਵੀਰ <br/> 06-09-2025
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਡਾ. ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿਚ ਡਾਕਟਰ ਰੋਹਿਤ ਗੋਇਲ ਤੇ ਡਾ.ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਦੇਖ-ਰੇਖ ਵਿਚ ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ ਮੁਹਿੰਮ ਅਧੀਨ ਹੜ੍ਹ ਪ੍ਰਭਾਵਿਤ ਇਲਾਕੇ, ਬਰਸਾਤੀ ਇਲਾਕੇ, ਸ਼ਮਸ਼ਾਨ ਘਾਟ, ਸਿਵਲ ਹਸਪਤਾਲ ਫ਼ਾਜ਼ਿਲਕਾ, ਉਸਾਰੀ ਅਧੀਨ ਇਮਾਰਤਾਂ ਅਤੇ ਹੋਰ ਖੇਤਰਾਂ ਵਿਚ ਡੇਂਗੂ ਦੀ ਰੋਕਥਾਮ ਲਈ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ | ਇਸ ਸਮੇਂ ਜਿੱਥੇ ਵੀ ਲਾਰਵਾ ਮਿਲਿਆ, ਨਸ਼ਟ ਕਰਵਾਇਆ ਗਿਆ | ਇਸ ਸਮੇਂ ਡਾ. ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡਮੈਲੋਜਿਸਟ ਨੇ ਦੱਸਿਆ ਕਿ ਜਾਗਰੂਕਤਾ ਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਕੂਲਰਾਂ ਤੇ ਗਮਲਿਆਂ ਦੀਆਂ ਟਰੇਆਂ 'ਚ ਖੜ੍ਹੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਸਾਫ਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢਕਿਆ ਰਹੇ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖ਼ਾਰ, ਮਾਸ ਪੇਸ਼ੀਆਂ 'ਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਤੇ ਮਸੂੜਿਆਂ ਤੇ ਨੱਕ ਵਿਚੋਂ ਖ਼ੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਟੈੱਸਟ ਤੇ ਇਲਾਜ ਕਰਵਾਓ | ਡੇਂਗੂ ਦਾ ਟੈੱਸਟ ਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਂਦਾ ਹੈ | ਇਸ ਸਮੇਂ ਵਿਨੋਦ ਖੁਰਾਨਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ ਬਲਾਕ ਐਕਸਟੈਨਸ਼ਨ ਐਜੂਕੇਟਰ, ਵਿਕੀ ਕੁਮਾਰ ਮਲਟੀਪਰਪਜ਼ ਹੈਲਥ ਵਰਕਰ, ਮਨਜੋਤ ਸਿੰਘ ਇਨਸੈਕਟ ਕਲੈਕਟਰ ਮੌਜੂਦ ਹਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨੂੰ ਰੇਲ ਗੱਡੀ ਚਲਾਉਣ ਸੰਬੰਧੀ ਮਹਾਂ ਪ੍ਰਬੰਧਕ ਉੱਤਰ ਰੇਲਵੇ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਖ਼ੁਦ ਪੰਜਾਬ ਵਾਸੀ ਖੁੱਲ੍ਹ ਕੇ ਡਟੇ <br/>
Ad Position 24