22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਵਾਮੀ ਵਿਵੇਕਾਨੰਦ ਆਈ.ਟੀ.ਆਈ. ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਸਵਾਮੀ ਵਿਵੇਕਾਨੰਦ ਆਈ.ਟੀ.ਆਈ. ਦੇ ਹੋਣਹਾਰ ਵਿਦਿਆਰਥੀ | ਅਜੀਤ ਤਸਵੀਰ <br/> 07-09-2025
ਫ਼ਾਜ਼ਿਲਕਾ, 6 ਸਤੰਬਰ (ਅਮਰਜੀਤ ਸ਼ਰਮਾ) - ਕੈਂਟ ਰੋਡ 'ਤੇ ਸਥਿਤ ਸਵਾਮੀ ਵਿਵੇਕਾਨੰਦ ਆਈ.ਟੀ.ਆਈ. ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ ਤੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਇਲਾਕੇ ਵਿਚ ਆਈ.ਟੀ.ਆਈ. ਦਾ ਨਾਂਅ ਰੌਸ਼ਨ ਕੀਤਾ ਹੈ | ਸਵਾਮੀ ਵਿਵੇਕਾਨੰਦ ਆਈ.ਟੀ.ਆਈ. ਦੇ ਡਾਇਰੈਕਟਰ ਮਨਜੀਤ ਸਵਾਮੀ ਨੇ ਕਿਹਾ ਕਿ ਆਈ.ਟੀ.ਆਈ. 'ਚ ਪੜ੍ਹ ਰਹੇ ਵੱਖ-ਵੱਖ ਟਰੇਡਾਂ ਦੇ ਵਿਦਿਆਰਥੀਆਂ ਨੇ ਪ੍ਰੀਖਿਆ 'ਚ ਚੰਗੇ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮਨੀਸ਼ ਕੁਮਾਰ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਨੂਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ | ਜਦੋਂ ਕਿ ਸੰਨ੍ਹੀ ਕੁਮਾਰ ਤੇ ਹਰਮਨ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਮਨਜੀਤ ਸਵਾਮੀ ਨੇ ਦੱਸਿਆ ਕਿ ਬਾਕੀ ਵਿਦਿਆਰਥੀਆਂ ਨੇ ਵੀ ਵੱਖ-ਵੱਖ ਟਰੇਡਾਂ 'ਚ ਚੰਗੇ ਅੰਕ ਪ੍ਰਾਪਤ ਕਰਕੇ ਇਹ ਪ੍ਰੀਖਿਆ ਪਾਸ ਕੀਤੀ ਹੈ | ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੀਆਂ ਸੰਸਥਾਵਾਂ ਫ਼ਾਜ਼ਿਲਕਾ ਰਾਹਤ ਕੈਂਪਾਂ 'ਚ ਲੰਗਰ ਦੀਆਂ ਸੇਵਾਵਾਂ ਲਈ ਜੁਟੀਆਂ <br/> ਅਗਲੀ ਖ਼ਬਰ ਕਲਗ਼ੀਧਰ ਟਰੱਸਟ ਬੜੂ ਸਾਹਿਬ ਨੇ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਏ <br/>
Ad Position 24