22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ <br/>

Ad Position 21
No active advertisement
ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਂਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ | ਨਾਲ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਹੋਰ | ਅਜੀਤ ਤਸਵੀਰਾਂ <br/> 07-09-2025
ਫ਼ਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਸਤਲੁਜ ਦੇ ਪਾਣੀ ਵਿਚ ਘਿਰੇ ਪਿੰਡ ਰਾਮ ਸਿੰਘ ਭੈਣੀ ਦਾ ਕਿਸ਼ਤੀ ਰਾਹੀਂ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਉਨ੍ਹਾਂ ਤੱਕ ਰਾਹਤ ਸਮੱਗਰੀ ਕਿਸ਼ਤੀ ਰਾਹੀਂ ਪੁੱਜਦੀ ਕੀਤੀ | ਇਸ ਮੌਕੇ ਉਨ੍ਹਾਂ ਨੇ ਕਾਂਵਾਂ ਵਾਲੀ ਪੱਤਣ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰੇਕ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਪਹੁੰਚੇ | ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮਾਂ ਲਗਾਤਾਰ ਕਾਰਜਸ਼ੀਲ ਹਨ | ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਪ੍ਰਧਾਨ ਐੱਸ.ਸੀ. ਵਿੰਗ ਤੇ ਚੁਸਪਿੰਦਰ ਸਿੰਘ ਚਾਹਲ ਵੀ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਨਾਲ ਹਾਜ਼ਰ ਰਹੇ | ਇਸ ਮੌਕੇ ਉਨ੍ਹਾਂ ਨੇ ਜਿੱਥੇ ਸਰਹੱਦੀ ਪਿੰਡਾਂ ਦੇ ਲੋਕਾਂ ਵਲੋਂ ਵਿਖਾਏ ਜਾ ਰਹੇ ਹੌਸਲੇ ਦੀ ਸ਼ਲਾਘਾ ਕੀਤੀ ਉੱਥੇ ਹੀ ਉਨ੍ਹਾਂ ਨੇ ਰਾਹਤ ਕੰਮਾਂ 'ਚ ਲੱਗੀਆਂ ਟੀਮਾਂ ਦੀ ਵੀ ਹੌਂਸਲਾ ਅਫਜ਼ਾਈ ਕੀਤੀ | ਇਸ ਮੌਕੇ ਉਨ੍ਹਾਂ ਨੇ ਰਾਸ਼ਨ ਤੇ ਹੋਰ ਰਾਹਤ ਸਮੱਗਰੀ ਲੈ ਕੇ ਆਉਣ ਵਾਲੀਆਂ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ.ਡੀ.ਐਮ. ਵੀਰਪਾਲ ਕੌਰ, ਡੀ.ਐਸ.ਪੀ. ਅਵਿਨਾਸ਼ ਚੰਦਰ, ਡੀ.ਡੀ.ਪੀ.ਓ. ਨੀਰੂ ਗਰਗ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਵਿਚ ਸੱਪ ਦੇ ਡੰਗ ਕਾਰਨ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੀ ਸਾਂਝਾ ਕੀਤਾ ਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਰਕਾਰ ਪਰਿਵਾਰ ਦੀ ਹਰ ਮਦਦ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਬਾਲ ਵਿਕਾਸ ਵਿਭਾਗ ਦੀ ਟੀਮ ਨੇ 15 ਸਾਲਾ ਨਾਬਾਲਗਾ ਦਾ 41 ਸਾਲਾ ਵਿਅਕਤੀ ਨਾਲ ਹੋ ਰਿਹਾ ਵਿਆਹ ਰੋਕਿਆ <br/> ਅਗਲੀ ਖ਼ਬਰ ਅਬੋਹਰ ਦੀਆਂ ਸੰਸਥਾਵਾਂ ਫ਼ਾਜ਼ਿਲਕਾ ਰਾਹਤ ਕੈਂਪਾਂ 'ਚ ਲੰਗਰ ਦੀਆਂ ਸੇਵਾਵਾਂ ਲਈ ਜੁਟੀਆਂ <br/>
Ad Position 24