22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਧੀਕ ਡਿਪਟੀ ਕਮਿਸ਼ਨਰ ਤੇ ਐੱਸ.ਡੀ.ਐਮ. ਵਲੋਂ ਰਾਹਤ ਕੇਂਦਰ ਬਹਿਕ ਬੋਦਲਾ ਦਾ ਦੌਰਾ <br/>

Ad Position 21
No active advertisement
ਫ਼ਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਤੇ ਐੱਸ.ਡੀ.ਐਮ. ਵੀਰਪਾਲ ਕੌਰ ਰਾਹਤ ਕੇਂਦਰ ਬਹਿਕ ਬੋਦਲਾ ਦਾ ਦੌਰਾ ਕਰਨ ਮੌਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ | ਅਜੀਤ ਤਸਵੀਰ <br/> 07-09-2025
ਫ਼ਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਰਾਹਤ ਕੇਂਦਰਾਂ ਵਿਖੇ ਰਹਿ ਰਹੇ ਲੋਕਾਂ ਨੂੰ ਰਾਸ਼ਨ ਕਿੱਟਾਂ ਦੇ ਨਾਲ-ਨਾਲ ਰੋਜ਼ਮਰ੍ਹਾ ਦੀਆਂ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਰੋਜ਼ਾਨਾ ਪੱਧਰ 'ਤੇ ਦੌਰਾ ਕਰ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ | ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਤੇ ਐੱਸ.ਡੀ.ਐਮ. ਵੀਰਪਾਲ ਕੌਰ ਨੇ ਰਾਹਤ ਕੇਂਦਰ ਬਹਿਕ ਬੋਦਲਾ ਵਿਖੇ ਦੌਰਾ ਕਰਕੇ ਔਰਤਾਂ ਨੂੰ ਹਾਈਜੀਨਕ ਤੇ ਰੋਜ਼ਮਰ੍ਹਾ ਦੀਆਂ ਵਸਤੂ ਮੁਹੱਈਆ ਕਰਵਾਈਆਂ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਹਤ ਕੇਂਦਰ ਵਿਖੇ ਜਾ ਕੇ ਔਰਤਾਂ ਦੀ ਸਿਹਤ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਸੈਨੇਟਰੀ ਨੈਪਕਿਨ ਤੋਂ ਇਲਾਵਾ ਰੋਜ਼ਮਰ੍ਹਾ ਦੀਆਂ ਚੀਜ਼ਾਂ ਜਿਸ 'ਚ ਸਾਬਣ, ਬਰੱਸ਼, ਪੇਸਟ, ਤੇਲ ਆਦਿ ਦੀ ਵੰਡ ਕੀਤੀ ਗਈ | ਉਨ੍ਹਾਂ ਕਿਹਾ ਕਿ ਬੱਚਿਆਂ, ਬਜ਼ੁਰਗਾਂ ਨੂੰ ਮੱਛਰਾਂ ਤੋਂ ਬਚਾਉਣ ਲਈ ਓਡੋਮਾਸ ਆਦਿ ਕਰੀਮ ਵੀ ਮੁਹੱਈਆ ਕਰਵਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਚੇਅਰਪਰਸਨ ਖ਼ੁਸ਼ਬੂ ਸਵਨਾ ਪਿੰਡ ਰਾਣਾ ਦੇ ਰਾਹਤ ਕੇਂਦਰ 'ਚ ਰਾਹਤ ਸਮੱਗਰੀ ਲੈ ਕੇ ਪਹੁੰਚੇ <br/> ਅਗਲੀ ਖ਼ਬਰ ਖ਼ੁਸ਼ੀ ਫਾਊਾਡੇਸ਼ਨ ਦੇ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਪਹੁੰਚੇ ਰਾਹਤ ਕੇਂਦਰ ਮੌਜਮ ਤੇ ਸਲੇਮਸ਼ਾਹ <br/>
Ad Position 24