ਫ਼ਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)- ਖ਼ੁਸ਼ੀ ਫਾਊਾਡੇਸ਼ਨ ਦੇ ਚੇਅਰਪਰਸਨ ਅਤੇ ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਮੈਡਮ ਖ਼ੁਸ਼ਬੂ ਸਵਨਾ ਹਾਈਜੀਨ ਰਾਹਤ ਸਮਗਰੀ ਲੈ ਕੇ ਰਾਹਤ ਕੇਂਦਰ ਰਾਣਾ ਵਿਚ ਪਹੁੰਚੇ | ਉਨ੍ਹਾਂ ਨਾਲ ਅਬੋਹਰ ਦੀ ਸਮਾਜ ਸੇਵੀ ਸੰਸਥਾ ਵੀ ਮੌਜੂਦ ਸੀ ਜਿਸ ਵਿਚ ਅਨੇਕਾਂ ਨੌਜਵਾਨਾਂ ਵੱਲੋਂ ਆਪਣਾ ਬਣਦਾ ਸਹਿਯੋਗ ਦਿੱਤਾ ਗਿਆ | ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨੂੰ ਨਜਿੱਠਣ ਲਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਉਨ੍ਹਾਂ ਦੀ ਸੰਸਥਾ ਲਗਾਤਾਰ ਲੋਕਾਂ ਦੀ ਮਦਦ ਲਈ ਤਤਪਰ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਲੋਕਾਂ ਨੂੰ ਰਾਹਤ ਦੇਣ ਲਈ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ ਤੇ ਕੇਂਦਰਾਂ ਵਿਖੇ ਹੋਰ ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ |