22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ <br/>

Ad Position 21
No active advertisement
ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਪਾਵਰਕਾਮ ਅਤੇ ਪਾਵਰ ਟਰਾਂਸਕੋ ਦੀ ਮੀਟਿੰਗ ਮੌਕੇ ਹਾਜ਼ਰ ਅਹੁਦੇਦਾਰ ਤੇ ਮੈਂਬਰ | ਤਸਵੀਰ-ਹਰਜੀਤ ਸਿੰਘ ਗਿੱਲ <br/> 07-09-2025
ਜ਼ੀਰਾ, 6 ਸਤੰਬਰ (ਹਰਜੀਤ ਸਿੰਘ ਗਿੱਲ)- ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਪਾਵਰਕਾਮ ਅਤੇ ਪਾਵਰ ਟਰਾਂਸਕੋ ਦੀ ਮੀਟਿੰਗ ਗੁਰਮੇਲ ਸਿੰਘ ਸਹਾਇਕ ਸਕੱਤਰ ਦੀ ਪ੍ਰਧਾਨਗੀ ਹੇਠ ਮੰਡਲ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ਬੋਰਡ ਨਾਲ ਚੱਲ ਰਹੀਆਂ ਮੰਗਾਂ ਬਾਰੇ ਤੇ ਪੈਨਸ਼ਨਰਜ਼ ਕਰਮਚਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹਾਂ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ | ਆਗੂਆਂ ਨੇ ਇਨ੍ਹਾਂ ਹੜ੍ਹਾਂ ਨਾਲ ਲੋਕਾਂ ਦੇ ਹੋ ਰਹੇ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਹੜ੍ਹ ਪੀੜਤ ਪਰਿਵਾਰਾਂ ਨਾਲ ਡੱਟ ਕੇ ਖੜ੍ਹਨ ਤੇ ਉਨ੍ਹਾਂ ਦੇ ਹੋਏ ਜਾਨੀ ਤੇ ਮਾਲੀ ਨੁਕਸਾਨ ਲਈ ਯੋਗ ਮੁਆਵਜ਼ੇ ਦੀ ਮੰਗ ਕੀਤੀ | ਇਸ ਮੌਕੇ ਜੁਗਰਾਜ ਸਿੰਘ ਵਕੀਲਾਂ ਵਾਲਾ, ਗੁਰਦੀਪ ਸਿੰਘ ਫ਼ੇਰੋਕੇ, ਅਵਤਾਰ ਸਿੰਘ ਕੈਸ਼ੀਅਰ, ਪ੍ਰੇਮ ਨਾਥ ਜੇ.ਈ., ਮਹਿੰਦਰ ਸਿੰਘ ਜੋਸਨ ਸਰਕਲ ਪ©ਧਾਨ, ਗੁਰਮੇਲ ਸਿੰਘ ਸਹਾਇਕ ਸਕੱਤਰ ਮੰਡਲ ਜ਼ੀਰਾ, ਚਰਨਜੀਤ ਸਿੰਘ ਪੰਡੋਰੀ, ਰਣਜੀਤ ਸਿੰਘ, ਬਲਬੀਰ ਸਿੰਘ ਖਾਲਸਾ ਸਰਕਲ ਸਕੱਤਰ, ਤਰਸੇਮ ਸਿੰਘ ਹਰਾਜ ਤੇ ਗੁਰਦੇਵ ਸਿੰਘ ਸਬ ਡਵੀਜ਼ਨ ਪ੍ਰਧਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਅਧਿਆਪਕ ਦਿਵਸ 'ਤੇ ਵਿਸ਼ੇਸ਼ ਸਮਾਗਮ <br/> ਅਗਲੀ ਖ਼ਬਰ ਸੰਨੀ ਗਰੋਵਰ ਨੇ ਜ਼ੀਰਾ ਹਲਕੇ ਦੇ ਆਖ਼ਰੀ ਪਿੰਡ ਘੜੂੰਮ ਵਿਖੇ ਵੰਡੀ ਰਾਹਤ ਸਮੱਗਰੀ <br/>
Ad Position 24