22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਅਧਿਆਪਕ ਦਿਵਸ 'ਤੇ ਵਿਸ਼ੇਸ਼ ਸਮਾਗਮ <br/>

Ad Position 21
No active advertisement
ਵਿਸ਼ਵ ਅਧਿਆਪਕ ਦਿਵਸ ਮੌਕੇ ਕੇਕ ਕੱਟਣ ਸਮੇਂ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਧਰਮਪਾਲ ਬਾਂਸਲ ਤੇ ਹਾਜ਼ਰ ਸਟਾਫ਼ ਮੈਂਬਰ | ਅਜੀਤ ਤਸਵੀਰ <br/> 07-09-2025
ਫ਼ਿਰੋਜ਼ਪੁਰ, 6 ਸਤੰਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਸਿੱਖਿਆ ਦੀ ਨਾਮਵਰ ਸੰਸਥਾ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਸੋਢੇਵਾਲਾ ਵਿਖੇ ਵਿਸ਼ਵ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਮੌਕੇ ਕਾਲਜ ਚੇਅਰਮੈਨ ਧਰਮਪਾਲ ਬਾਂਸਲ (ਡਾਇਰੈਕਟਰ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ, ਹਾਰਮਨੀ ਆਯੁਰਵੈਦਿਕ ਕਾਲਜ ਫ਼ਿਰੋਜ਼ਪੁਰ) ਨੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ਹਰੇਕ ਇਨਸਾਨ ਦੇ ਜੀਵਨ ਵਿਚਲੀ ਮਹਾਨਤਾ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਸਾਰੇ ਅਧਿਆਪਕਾਂ ਨੂੰ ਆਦਰ ਸਨਮਾਨ ਦੇਣ ਲਈ ਮਨਾਇਆ ਜਾਂਦਾ ਹੈ ਕਿਉਂਕਿ ਵਿਦਿਆਰਥੀਆਂ ਦੀ ਜ਼ਿੰਦਗੀ ਦੇ ਨਾਲ ਹਰ ਇਕ ਇਨਸਾਨ ਦੀ ਜ਼ਿੰਦਗੀ 'ਚ ਅਧਿਆਪਕ ਜਾਂ ਗੁਰੂ ਦੀ ਮੁੱਖ ਭੂਮਿਕਾ ਹੁੰਦੀ ਹੈ | ਉਨ੍ਹਾਂ ਕਿਹਾ ਕਿ ਇਕ ਅਧਿਆਪਕ ਅਜਿਹਾ ਮਾਰਗਦਰਸ਼ਕ ਹੁੰਦਾ ਹੈ ਜਿਸ ਦੀ ਬਦੌਲਤ ਵਿਦਿਆਰਥੀ ਸਿੱਖਿਆ ਲੈ ਕੇ ਆਦਰਸ਼ ਨਾਗਰਿਕ ਬਣਦੇ ਹਨ, ਜਿਸ ਨਾਲ ਇਕ ਵਧੀਆ ਸਮਾਜ ਦੀ ਸਿਰਜਣਾ ਹੁੰਦੀ ਹੈ | ਬਾਂਸਲ ਨੇ ਕਿਹਾ ਕਿ ਆਪਣੇ ਮਾਤਾ-ਪਿਤਾ ਤੋਂ ਬਾਅਦ ਬੱਚਾ ਜ਼ਿੰਦਗੀ ਦਾ ਬਹੁਤਾ ਸਬਕ ਅਧਿਆਪਕ ਤੋਂ ਸਿੱਖਦਾ ਹੈ ਜਿਸ ਲਈ ਦੇਸ਼ ਦੇ ਕਿਸੇ ਵੀ ਕੋਨੇ 'ਚ ਅਧਿਆਪਕ ਬੈਠੇ ਹਨ, ਉਨ੍ਹਾਂ ਨੂੰ ਸਾਡਾ ਪ੍ਰਣਾਮ ਹੈ | ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਦੇਸ਼ ਦਾ ਨਿਰਮਾਣ ਬਹੁਤ ਸਾਰੇ ਲੋਕਾਂ ਨੇ ਕੀਤਾ ਪਰ ਨਿਰਮਾਣ ਕਰਤਾ ਦਾ ਨਿਰਮਾਣ ਵੀ ਇਕ ਸਿੱਖਿਅਕ ਦੁਆਰਾ ਕੀਤਾ ਗਿਆ ਹੁੰਦਾ ਹੈ | ਸਾਰੇ ਅਧਿਆਪਕਾਂ ਤੋਂ ਕੇਕ ਕਟਵਾਇਆ ਤੇ ਉਨ੍ਹਾਂ ਦੇ ਕੰਮ ਦੀ ਹੌਸਲਾ ਅਫਜ਼ਾਈ ਲਈ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹਾਜ਼ਰ ਸਾਰੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ | ਅਧਿਆਪਕ ਦਿਵਸ 'ਤੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕੋਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਅਮਨਦੀਪ ਕੌਰ, ਜਗਦੇਵ ਸਿੰਘ, ਖੁਸ਼ਪਾਲ ਕੌਰ, ਅਮਨਦੀਪ ਕੌਰ, ਸੁਖਮਨਦੀਪ ਕੌਰ, ਸੁਖਵੀਰ ਕੌਰ, ਮਮਤਾ, ਪਿ੍ੰਯਕਾ, ਕੋਮਲਪ੍ਰੀਤ ਕੌਰ, ਅਰਸ਼ਦੀਪ ਕੌਰ, ਸੰਗੀਤਾ ਹਾਂਡਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਕੋਮਲਜੀਤ ਕੌਰ, ਗੀਤਾਂਜਲੀ, ਗੁਰਮੀਤ ਕੌਰ, ਮਨਪ੍ਰੀਤ ਕੌਰ ਆਦਿ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਗੁਰਪ੍ਰੀਤ ਸਿੰਘ ਮਿੰਟੂ ਵਲੋਂ ਬੈਡਮਿੰਟਨ ਅਕੈਡਮੀ ਦਾ ਰਸਮੀ ਉਦਘਾਟਨ <br/> ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ <br/>
Ad Position 24