22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਗੁਰਪ੍ਰੀਤ ਸਿੰਘ ਮਿੰਟੂ ਵਲੋਂ ਬੈਡਮਿੰਟਨ ਅਕੈਡਮੀ ਦਾ ਰਸਮੀ ਉਦਘਾਟਨ <br/>

Ad Position 21
No active advertisement
ਗੁਰਪ੍ਰੀਤ ਸਿੰਘ ਮਿੰਟੂ ਨੂੰ ਸਨਮਾਨਿਤ ਕਰਦੇ ਅਕੈਡਮੀ ਦੇ ਪ੍ਰਬੰਧਕ ਤੇ ਖਿਡਾਰੀਆਂ ਨਾਲ ਗੁਰਪ੍ਰੀਤ ਸਿੰਘ ਮਿੰਟੂ ਤੇ ਹੋਰ ਮਹਿਮਾਨ | <br/> 07-09-2025
ਫ਼ਿਰੋਜ਼ਪੁਰ, 6 ਸਤੰਬਰ (ਗੁਰਿੰਦਰ ਸਿੰਘ)-ਨਵੀਂ ਬਣੀ ਫ਼ਿਰੋਜ਼ਪੁਰ ਬੈਡਮਿੰਟਨ ਅਕੈਡਮੀ ਦਾ ਰਸਮੀ ਉਦਘਾਟਨ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਵੀਰ ਗੁਰਪ੍ਰੀਤ ਸਿੰਘ ਮਿੰਟੂ ਵਲੋਂ ਕੀਤਾ ਗਿਆ | ਇਸ ਮੌਕੇ ਭਗਤ ਪੂਰਨ ਸਿੰਘ ਸੁਸਾਇਟੀ ਤੋਂ ਵੀਰ ਗੁਰਧਿਆਨ ਸਿੰਘ ਤੇ ਮਨੁੱਖਤਾ ਦੀ ਸੇਵਾ ਸੁਸਾਇਟੀ ਦੀ ਪੂਰੀ ਟੀਮ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੀ ਹੋਈ ਸੀ | ਸਟੇਜ ਸਕੱਤਰ ਹਰੀਸ਼ ਕੁਮਾਰ ਨੇ ਦੱਸਿਆ ਕਿ ਇਸ ਅਕੈਡਮੀ ਦੇ ਸੰਚਾਲਕ ਜਸਵਿੰਦਰ ਸਿੰਘ ਵਲੋਂ ਆਪਣੀ ਪਤਨੀ ਮਨਮੀਤ ਕੌਰ ਤੇ ਬੇਟੀ ਨੈਸ਼ਨਲ ਚੈਂਪੀਅਨ ਸਵਰੀਤ ਕੌਰ ਜੋ ਕਿ ਅੱਜ ਕੱਲ੍ਹ ਕੈਨੇਡਾ ਵਿਖੇ ਕੋਚਿੰਗ ਦੇ ਰਹੀ ਹੈ, ਦੇ ਸਹਿਯੋਗ ਨਾਲ ਸ਼ੁਰੂ ਕੀਤੀ ਹੈ ਅਤੇ ਉਨ੍ਹਾਂ ਦਾ ਮਕਸਦ ਫ਼ਿਰੋਜ਼ਪੁਰ ਦੇ ਹੋਰਨਾਂ ਖਿਡਾਰੀਆਂ ਨੂੰ ਨੈਸ਼ਨਲ ਪੱਧਰ 'ਤੇ ਮੈਡਲ ਲੈਂਦਿਆਂ ਦੇਖਣਾ ਹੈ | ਇਸ ਮੌਕੇ ਵੀਰ ਗੁਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਚੰਗੇ ਖਿਡਾਰੀ ਬਣਨ ਦੇ ਨਾਲ ਚੰਗਾ ਨਾਗਰਿਕ ਬਣਨ ਤੇ ਸੇਵਾ ਭਾਵ ਨਾਲ ਜ਼ਿੰਦਗੀ ਜਿਊਣ ਦਾ ਸਬਕ ਸਿਖਾਇਆ | ਉਨ੍ਹਾਂ ਆਪਣੀ ਸੰਸਥਾ ਮਨੁੱਖਤਾ ਦੀ ਸੇਵਾ ਸ਼ੁਰੂ ਕਰਨ ਦਾ ਮਕਸਦ ਵੀ ਦੱਸਦਿਆਂ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨ ਲਈ ਕਿਹਾ | ਸਮਾਗਮ ਵਿਚ ਉੱਘੇ ਕਲਾਕਾਰ ਤਰਸੇਮ ਅਰਮਾਨ ਨੇ ਪੰਜਾਬ ਦੇ ਪਿਆਰ ਵਾਲਾ ਆਪਣਾ ਇਕ ਗੀਤ ਵੀ ਪੇਸ਼ ਕੀਤਾ | ਇਸ ਮੌਕੇ ਖਿਡਾਰੀਆਂ ਦਾ ਇਕ ਸ਼ੋਅ ਮੈਚ ਕਰਵਾਇਆ ਗਿਆ | ਰਿਟਾਇਰਡ ਲੈਕਚਰਾਰ ਮਨਜੀਤ ਸਿੰਘ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਅਮਿਤ ਸ਼ਰਮਾ, ਸੁਨੀਲ ਕੰਬੋਜ, ਸ਼ਮਸ਼ੇਰ ਸਿੰਘ, ਮਨੀਸ਼ ਕੁਮਾਰ, ਤਲਵਿੰਦਰ ਸਿੰਘ, ਨੇਹਾ ਪੁਰੀ, ਹਰਮਨਪ੍ਰੀਤ ਸਿੰਘ, ਅਜਮੇਰ ਸਿੰਘ, ਗੁਰਬਿੰਦਰ ਕੌਰ, ਸੁਰੁਚੀ ਸ਼ਰਮਾ, ਯੁਵਰਾਜ ਨਾਰੰਗ, ਵਿਕਰਮਪਾਲ ਸਿੰਘ, ਜਸਕਰਮ ਸਿੰਘ ਵਿਰਕ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਾਜ਼ਿਲਕਾ ਨੇ ਹੜ੍ਹ ਪੀੜਤਾਂ ਨੂੰ ਸਮਰਪਿਤ ਕੀਤਾ ਅਧਿਆਪਕ ਦਿਵਸ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਅਧਿਆਪਕ ਦਿਵਸ 'ਤੇ ਵਿਸ਼ੇਸ਼ ਸਮਾਗਮ <br/>
Ad Position 24