ਫ਼ਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)-ਹੜ੍ਹ ਕਾਰਨ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿਚ ਭਾਰੀ ਤਬਾਹੀ ਮਚੀ ਹੈ | ਹੜ੍ਹ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ | ਪਿੰਡ ਸਾਬੂਆਣਾ ਵਿਚ ਸੇਮ ਨਾਲੇ ਦੇ ਟੁੱਟਣ ਕਾਰਨ ਲੋਕਾਂ ਦੇ ਘਰਾਂ, ਫ਼ਸਲਾਂ, ਦੁਕਾਨਾਂ ਤੇ ਪਸ਼ੂਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ | ਇਸ ਮੁਸ਼ਕਲ ਸਮੇਂ ਵਿਚ ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਰਾਹਤ ਕਾਰਜਾਂ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਪਿੰਡ ਸਾਬੂਆਣਾ ਦੇ ਪਿੰਡਾਂ ਵਿਚ ਰਾਸ਼ਨ ਤੇ ਸਫ਼ਾਈ ਸਮਗਰੀ ਵੰਡੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਇਹ ਬਹੁਤ ਮੁਸ਼ਕਲ ਸਮਾਂ ਹੈ | ਅਸੀਂ ਹਰ ਰੋਜ਼ ਵੱਖ-ਵੱਖ ਪਿੰਡਾਂ 'ਚ ਜਾ ਰਹੇ ਹਾਂ ਤੇ ਰਾਸ਼ਨ, ਤਰਪਾਲ ਤੇ ਸਫ਼ਾਈ ਸਮਗਰੀ ਵੰਡ ਰਹੇ ਹਾਂ ਤਾਂ ਜੋ ਲੋਕਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ 'ਚ ਮਦਦ ਮਿਲ ਸਕੇ |