03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜ਼ਿਲ੍ਹਾ ਪੁਲਿਸ ਮੁਖੀ ਨੇ ਅਬੋਹਰ ਕੋਰਟ ਕੰਪਲੈਕਸ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 23-09-2025
ਅਬੋਹਰ, 22 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ) - ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਅੱਜ ਅਬੋਹਰ ਸਬ ਡਿਵੀਜ਼ਨ ਦੇ ਕੋਰਟ ਕੰਪਲੈਕਸ ਦਾ ਜਾਇਜ਼ਾ ਲੈਂਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਅਬੋਹਰ ਦਿਹਾਤੀ ਤੇਜਿੰਦਰ ਪਾਲ ਸਿੰਘ, ਥਾਣਾ ਸਿਟੀ 1 ਮੁਖੀ ਪਰਮਜੀਤ ਕੰਬੋਜ ਪੁਲਿਸ ਪਾਰਟੀ ਸਣੇ ਹਾਜ਼ਰ ਸਨ | ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਜੇਕਰ ਉਹ ਕੋਈ ਵੀ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਨੂੰ ਦੇਖਣ ਤਾਂ ਇਸ ਦੀ ਸੂਚਨਾ ਤੁਰੰਤ ਨੇੜੇ ਦੇ ਪੁਲਿਸ ਥਾਣੇ ਨੂੰ ਦਿੱਤੀ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਕੋਰਟ ਕੰਪਲੈਕਸ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵੀ ਸੁਰੱਖਿਆ ਸੰਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ਭਾਰਤ-ਪਾਕਿ ਸਰਹੱਦ 'ਤੇ ਸਥਿਤ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਵਿਖੇ ਸਥਿਤੀ ਦਾ ਜਾਇਜ਼ਾ <br/... ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸਰਵੇ ਦੀ ਸ਼ੁਰੂਆਤ <br/>
Ad Position 24
No active advertisement