03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਵਿਧਾਇਕ ਸਵਨਾ ਵਲੋਂ ਭਾਰਤ-ਪਾਕਿ ਸਰਹੱਦ 'ਤੇ ਸਥਿਤ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਵਿਖੇ ਸਥਿਤੀ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 23-09-2025
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਭਾਰਤ ਪਾਕਿ ਸਰਹੱਦ 'ਤੇ ਸਥਿਤ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਵਿਖੇ ਪਹੁੰਚ ਮੌਕੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਵੱਲੇ ਸ਼ਾਹ ਹਿਠਾੜ ਉਰਫ਼ ਗੁਲਾਬਾ ਭੈਣੀ ਪਿੰਡ ਵਿਚ ਸਤਲੁਜ ਦਰਿਆ ਦਾ ਪਾਣੀ ਪਾਕਿਸਤਾਨ ਤੋਂ ਸਿੱਧਾ ਇਸ ਪਿੰਡ ਵਿਚ ਦਾਖਲ ਹੁੰਦਾ ਹੈ ਜਿਸ ਕਾਰਨ ਇਸ ਪਿੰਡ ਨੂੰ ਪਾਣੀ ਦੀ ਮਾਰ ਝੱਲਣੀ ਪੈਂਦੀ ਹੈ | ਉਨ੍ਹਾਂ ਕਿਹਾ ਕਿ ਸਾਲ 2023 'ਚ ਵੀ ਇਸ ਪਿੰਡ ਨੂੰ ਪਾਣੀ ਦੀ ਮਾਰ ਝੱਲਣੀ ਪਈ ਸੀ ਤੇ ਹੁਣ ਵੀ ਇੱਥੇ ਦਰਿਆ 'ਤੇ ਪਾੜ ਪੈਣ ਕਾਰਨ ਪਾਣੀ ਦੀ ਮਾਰ ਪਈ ਹੈ | ਉਨ੍ਹਾਂ ਕਿਹਾ ਕਿ ਸਾਲ 2023 ਵਿਚ ਉਨ੍ਹਾਂ ਕਿਹਾ ਕਿ ਸਾਲ 2023 ਵਿਚ ਇੱਕ ਪ੍ਰਪੋਜ਼ਲ ਤਿਆਰ ਕੀਤੀ ਗਈ ਸੀ ਕਿ ਇੱਥੇ ਬੰਨ੍ਹ ਬਣਾਇਆ ਜਾਵੇ ਤਾਂ ਜੋ ਪਾਣੀ ਇੱਧਰ ਮਾਰ ਨਾ ਕਰ ਸਕੇ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇੱਥੇ ਬੰਨ੍ਹ ਬਣਾਉਣ ਦੀ ਆਗਿਆ ਦੇਵੇ ਤਾਂ ਹੀ ਇੱਥੇ ਬੰਨ੍ਹ ਬਣ ਸਕਦਾ ਹੈ | ਪੰਜਾਬ ਸਰਕਾਰ ਬੰਨ੍ਹ ਬਣਾਉਣ ਲਈ ਤਿਆਰ ਹੈ ਤੇ ਜਿੰਨਾ ਵੀ ਖ਼ਰਚ ਹੋਵੇਗਾ ਉਹ ਪੰਜਾਬ ਸਰਕਾਰ ਭਰਨ ਲਈ ਵੀ ਤਿਆਰ ਹੈ |

Ad Position 22
No active advertisement
ਪਿਛਲੀ ਖ਼ਬਰ ਕੁੱਝ ਸਰਹੱਦੀ ਪਿੰਡਾਂ ਨੂੰ ਮਹੀਨੇ ਤੋਂ ਵੱਧ ਸਮਾਂ ਬੀਤਣ 'ਤੇ ਵੀ ਨਹੀਂ ਮਿਲੀ ਹੜ੍ਹਾਂ ਤੋਂ ਰਾਹਤ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਨੇ ਅਬੋਹਰ ਕੋਰਟ ਕੰਪਲੈਕਸ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>
Ad Position 24
No active advertisement