04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

3704 ਅਧਿਆਪਕਾਂ ਦੀ ਤਨਖ਼ਾਹ ਕੋਰਟ ਦੇ ਫ਼ੈਸਲੇ ਅਨੁਸਾਰ ਲਾਗੂ ਕਰਨ ਲਈ ਵਿਧਾਇਕ ਸਵਨਾ ਨੂੰ ਮੰਗ ਪੱਤਰ ਸੌਂਪਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-3704 ਅਧਿਆਪਕਾਂ ਦੀ ਤਨਖ਼ਾਹ ਕੋਰਟ ਦੇ ਫ਼ੈਸਲੇ ਅਨੁਸਾਰ ਲਾਗੂ ਕਰਨ ਸੰਬੰਧੀ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਮੰਗ ਪੱਤਰ ਸੌਂਪਿਆ ਗਿਆ | ਪਿਛਲੇ ਪੰਜ ਸਾਲ ਤੋਂ 3704 ਅਧਿਆਪਕਾਂ ਵਲੋਂ ਪੰਜਾਬ ਦਾ ਪੇਅ ਸਕੇਲ ਲਾਗੂ ਕਰਵਾਉਣ ਲਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ | ਜਿਸ ਅਧੀਨ ਹਾਈਕੋਰਟ ਅਤੇ ਸੁਪਰੀਮ ਕੋਰਟ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਥੋਪੇ ਗਏ 17-07-2020 ਦੇ ਨੋਟੀਫ਼ਿਕੇਸ਼ਨ ਤੋਂ ਰਾਹਤ ਮਿਲੀ ਅਤੇ ਕੋਰਟ ਨੇ ਰੂਲਾਂ ਅਨੁਸਾਰ ਵਿਭਾਗ ਨੂੰ ਤਨਖ਼ਾਹ ਜਾਰੀ ਕਰਨ ਦੀ ਹਦਾਇਤ ਕੀਤੀ | ਇਸ ਅਧੀਨ ਹੀ ਵਿਭਾਗ ਵਲੋਂ ਸਪੀਕਿੰਗ ਆਰਡਰ ਜਾਰੀ ਕਰ ਲਗਭਗ 20 ਜ਼ਿਲਿਆਂ ਦੇ ਅਧਿਆਪਕ ਦੀ ਸਹੀ ਤਨਖ਼ਾਹ ਜਾਰੀ ਕਰ ਦਿੱਤੀ ਗਈ | ਪ੍ਰੰਤੂ ਲਗਭਗ ਤਿੰਨ ਜ਼ਿਲੇ੍ਹ ਮਾਨਸਾ ਸੰਗਰੂਰ ਅਤੇ ਬਰਨਾਲਾ ਵਲੋਂ ਬਣਦਾ ਲਾਭ ਜਾਰੀ ਕਰਨ ਦੀ ਜਗਾ ਅਧਿਆਪਕਾਂ ਨੂੰ ਤਨਖ਼ਾਹ ਉੱਪਰ ਉਲਝਾਉਣ ਦੀ ਕੋਸ਼ਿਸ਼ ਕੀਤੀ ਗਈ | ਇਸ ਅਧੀਨ ਹੀ ਇਨ੍ਹਾਂ ਅਧਿਆਪਕਾਂ ਵਲੋਂ 1 ਸਤੰਬਰ ਨੂੰ ਮੁੱਖ ਸਿੱਖਿਆ ਦਫ਼ਤਰ ਮੋਹਾਲੀ ਦਾ ਘਿਰਾਓ ਕੀਤਾ ਗਿਆ ਅਤੇ ਪੱਕਾ ਧਰਨਾ ਲਗਾ ਦਿੱਤਾ ਗਿਆ, ਜੋ ਹੁਣ ਤੱਕ ਲਗਾਤਾਰ ਚੱਲ ਰਿਹਾ ਹੈ | ਪ੍ਰੰਤੂ ਫਿਰ ਵੀ ਵਿਭਾਗ ਵਲੋਂ ਅਧਿਆਪਕਾ ਦੀ ਕੋਈ ਸਾਰ ਨਹੀਂ ਲਈ ਗਈ | 3704 ਅਧਿਆਪਕਾਂ ਵਲੋਂ ਆਪਣੇ ਨਾਲ ਹੋ ਰਹੇ ਇਸ ਧੱਕੇ ਤੋਂ ਜਾਣੂੰ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਾਮ ਵਿਧਾਇਕਾ ਅਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪਣ ਦੀ ਪ੍ਰਕਿਰਿਆ ਚਲਾਈ ਗਈ ਅਤੇ ਅੱਜ ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਸੌਂਪ ਕੇ ਬਣਦੇ ਹੱਕ ਦੇਣ ਦੀ ਗੁਜ਼ਾਰਿਸ਼ ਕੀਤੀ | ਇਸ ਸਮੇਂ ਹਾਜ਼ਰ 3704 ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਪਿੰਟੂ ਬਿਸ਼ਨੋਈ, ਯੋਗੇਸ਼ ਕੁਮਾਰ, ਪਿ੍ੰਸਪਾਲ ਸਿੰਘ, ਗੌਰਵ ਕੁਮਾਰ, ਜਸਵੰਤ ਸੁਥਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ ਤਾਂ 24 ਸਤੰਬਰ ਨੂੰ ਉਨ੍ਹਾਂ ਵੱਲੋਂ ਸਰਕਾਰ ਵਿਰੁੱਧ ਮੋਹਾਲੀ ਅਤੇ ਚੰਡੀਗੜ੍ਹ ਭਰਵਾਂ ਇਕੱਠ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਜਲਾਲਾਬਾਦ ਇੰਜੀਨੀਅਰ ਦੇ ਨਾਲ ਜਥੇਬੰਦੀ ਵਲੋਂ ਮੀਟਿੰਗ <br/> ਅਗਲੀ ਖ਼ਬਰ ਕਰੰਟ ਲੱਗਣ ਨਾਲ ਟਰੱਕ ਚਾਲਕ ਦੀ ਮੌਤ <br/>
Ad Position 24