ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਖ਼ੁਸ਼ਬੂ ਸਵਨਾ ਨੇ ਪਿੰਡ ਘੁਰਕਾਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਲਾਇਨਜ਼ ਕਲੱਬ ਮੁੰਬਈ ਨੇ ਤੌਰ ਤੇ ਸਹਿਯੋਗ ਕਰਦਿਆਂ ਸੈਨੇਟਰੀ ਪੈਡ ਦੀ ਵੰਡ ਕੀਤੀ | ਖ਼ੁਸ਼ਬੂ ਸਵਨਾ ਨੇ ਲਾਇਨਜ਼ ਕਲੱਬ ਦੇ ਨਾਲ ਨਾਲ ਹੋਰਨਾਂ ਸਮਾਜ ਸੇਵੀਆਂ ਸੰਸਥਾਵਾਂ ਦਾ ਵੀ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕੀ ਇਸ ਅÏਖੇ ਸਮੇਂ ਵਿਚ ਸਭ ਨੇ ਵੱਧ ਚੜ ਕੇ ਸਹਿਯੋਗ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪਿੰਡਾਂ ਵਿਚ ਵਿਚਰ ਕੇ ਲੋਕਾਂ ਦਾ ਹਾਲ ਜਾਣ ਰਹੇ ਹਨ | ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਅਸੀਂ ਇਨ੍ਹਾਂ ਪਰਿਵਾਰਾਂ ਤੱਕ ਪਹੁੰਚ ਕਰਕੇ ਇਨ੍ਹਾਂ ਨੂੰ ਵੱਧ ਤੋਂ ਵੱਧ ਮਦਦ ਪਹੁੰਚਾਈਏ | ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਲਾਇਨਜ਼ ਕਲੱਬ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਸੈਨੇਟਰੀ ਪੈਡ ਦੀ ਵੰਡ ਕੀਤੀ ਅਤੇ ਹਾਈਜੀਨ ਦੀ ਮਹੱਤਤਾ ਬਾਰੇ ਦੱਸਿਆ |