04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵਿਧਾਇਕ ਸਵਨਾ ਨੇ ਪਿੰਡ ਮਹਾਤਮ ਨਗਰ ਅਤੇ ਢਾਣੀ ਲਾਭ ਸਿੰਘ ਵਿਖੇ ਨੁਕਸਾਨੇ ਮਕਾਨਾਂ ਦਾ ਲਿਆ ਜਾਇਜ਼ਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਹੜ੍ਹਾਂ ਦੀ ਮਾਰ ਹੇਠ ਆਏ ਸਰਹੱਦੀ ਪਿੰਡਾਂ ਦਾ ਲਗਾਤਾਰ ਦੌਰਾ ਕਰਕੇ ਨੁਕਸਾਨਿਆ ਗਈਆਂ ਫ਼ਸਲਾਂ ਤੇ ਮਕਾਨਾਂ ਦਾ ਜਾਇਜ਼ਾ ਲੈ ਰਹੇ ਹਨ | ਉਨ੍ਹਾਂ ਸਥਾਨਕ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ, ਮਕਾਨਾਂ ਅਤੇ ਹੋਰ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ | ਵਿਧਾਇਕ ਸਵਨਾ ਨੇ ਪਿੰਡ ਮਹਾਤਮ ਨਗਰ ਅਤੇ ਢਾਣੀ ਲਾਭ ਸਿੰਘ ਵਿਖੇ ਪਹੁੰਚ ਕਰਦਿਆਂ ਜਿੱਥੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਉਨ੍ਹਾਂ ਕਿਹਾ ਕਿ ਉਹ ਹੜ੍ਹਾਂ ਦੌਰਾਨ ਵੀ ਪਿੰਡਾਂ ਵਿਚ ਮੌਜੂਦ ਰਹੇ ਤੇ ਪਿੰਡ ਵਾਸੀਆਂ ਨੂੰ ਹਰ ਤਰ੍ਹਾਂ ਨਾਲ ਰਾਹਤ ਸਮਗਰੀ ਪਹੁੰਚਾਉਂਦੇ ਰਹੇ ਤੇ ਹੁਣ ਵੀ ਉਹ ਕੈਟਲ ਫੀਡ ਅਤੇ ਪਾਣੀ ਦੀਆਂ ਬੋਤਲਾਂ ਦੀ ਵੰਡ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ, ਮਕਾਨਾਂ ਅਤੇ ਬੇਜ਼ਬਾਨਾ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਉਹ ਲਗਾਤਾਰ ਕਾਰਜਸ਼ੀਲ ਹਨ ਤੇ ਹਰ ਹੀਲੇ ਉਨ੍ਹਾਂ ਨੂੰ ਸਰਕਾਰ ਵਲੋਂ ਮੁਆਵਜ਼ਾ ਦਵਾਇਆ ਜਾਵੇਗਾ | ਇਸ ਤੋਂ ਇਲਾਵਾ ਉਹ ਪਾਣੀ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਲੋਕਾਂ ਨੂੰ ਸੁਚੇਤ ਕਰ ਰਹੇ ਹਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਤੇ ਪਸ਼ੂ ਪਾਲਨ ਵਿਭਾਗ ਦੀਆਂ ਟੀਮਾਂ ਨੂੰ ਲੈ ਕੇ ਪਿੰਡਾਂ ਵਿਚ ਆ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਇਹਨਾਂ ਬਿਮਾਰੀਆਂ ਦੀ ਚਪੇਟ ਵਿਚ ਨਾ ਆਵੇ |

Ad Position 22
No active advertisement
ਪਿਛਲੀ ਖ਼ਬਰ ਬੱਲੂਆਣਾ ਵਿਧਾਨ ਸਭਾ ਹਲਕੇ 'ਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ-ਵਿਧਾਇਕ ਗੋਲਡੀ ਮੁਸਾਫਿਰ <br/> ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਨੇ ਫਿਰ ਸਮਿ੍ਧੀ ਪ੍ਰਾਜੈਕਟ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>...
Ad Position 24