ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਮਿਤੀ 25 ਸਤੰਬਰ ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਿਖੇ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆਂ ਕਿ ਇਸ ਪਲੇਸਮੈਂਟ ਕੈਂਪ ਵਿਚ ਪੇਟੀਅਮ ਕੰਪਨੀ ਦੁਆਰਾ ਫ਼ੀਲਡ ਐਕਸੀਕੁੳਟਿਵ ਅਤੇ ਪੁਖਰਾਜ ਐਲਥ ਕੇਅਰ ਵੱਲੋਂ ਸੇਲਸ ਐਕਸੀਕੁੳਟਿਵ ਅਤੇ ਅਸੀਟੈਂਟ ਮੈਨੇਜਰ ਲਈ ਇੰਟਰਵਿਊ ਲਿਆ ਜਾਣਾ ਹੈ | ਪੇਟੀਅਮ ਕੰਪਨੀ ਵੱਲੋਂ 50 (ਮਰਦ ਅਤੇ ਅÏਰਤ) ਅਸਾਮੀਆਂ ਲਈ ਘੱਟੋ ਦਸਵੀਂ ਪਾਸ ਅਤੇ ਉਮਰ 18 ਤੋਂ 30 ਸਾਲ ਤੱਕ ਹੋਣੀ ਲਾਜ਼ਮੀ ਹੈ | ਪੁਖਰਾਜ ਹੈਲਥ ਕੇਅਰ ਕੰਪਨੀ 30 ਅਸਾਮੀਆਂ(ਕੇਵਲ ਅÏਰਤਾਂ) ਘੱਟੋ ਘੱਟ 12ਵੀ ਪਾਸ ਅਤੇ ਉਮਰ ਸੀਮਾ 18 ਤੋਂ 26 ਤੱਕ ਹੋਣੀ ਲਾਜ਼ਮੀ ਹੈ | ਪਲੇਸਮੈਂਟ ਅਫ਼ਸਰ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਭਲਕੇ ਸਵੇਰੇ 10:00 ਤੋਂ ਡੀ.ਸੀ ਦਫ਼ਤਰ, ਏ ਬਲਾਕ, ਚੌਥੀ ਮੰਜ਼ਿਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ | ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜ਼ਗਾਰ ਪ੍ਰਾਪਤ ਕੀਤਾ ਜਾਵੇ | ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |