05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਅਧੀਨ ਲਗਾਏ ਗਏ ਵਿਸ਼ੇਸ਼ ਕੈਂਪ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਡਾ.ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਅਤੇ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਦੀ ਦੇਖ ਰੇਖ ਵਿਚ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਜਾਂਚ ਕੈਂਪ ਲਗਾਏ ਗਏ | ਇਸ ਸਮੇਂ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ਼ ਨੂੰ ਗਰਭਵਤੀ ਅÏਰਤਾਂ ਖ਼ਾਸ ਕਰਕੇ ਉੱਚ ਜੋਖ਼ਮ ਦੇ ਚਿੰਨ੍ਹਾਂ ਵਾਲੀਆਂ ਗਰਭਵਤੀ ਅÏਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਸਪੈਸ਼ਲ ਕੈਂਪ ਲਗਾ ਕੇ ਚੈੱਕਅਪ, ਟੈੱਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਅÏਰਤ ਦੇ ਗਰਭ ਦੌਰਾਨ ਸਮੇਂ-ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਹੋ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਖ਼ਤਰੇ ਵਾਲੀਆਂ ਗਰਭਵਤੀ ਅÏਰਤਾਂ ਦੀ ਪਹਿਚਾਣ ਕਰਕੇ ਉਨ੍ਹਾਂ ਅÏਰਤਾਂ ਨੂੰ ਇਨ੍ਹਾਂ 9 ਅਤੇ 23 ਤਾਰੀਖ਼ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਕੈਂਪਾਂ ਵਿਚ ਲੈ ਕੇ ਆਇਆ ਜਾਵੇ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖ਼ਤਰੇ ਨੂੰ ਟਾਲਿਆ ਜਾ ਸਕੇ ਅਤੇ ਮੌਤ ਦਰ ਤੇ ਕਾਬੂ ਪਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਹਰ ਗਰਭਵਤੀ ਅÏਰਤ ਦਾ ਜਲਦ ਤੋਂ ਜਲਦ ਰਜਿਸਟਰੇਸ਼ਨ ਅਤੇ ਗਰਭ ਦੌਰਾਨ ਘਟੋਂ ਘੱਟ 4 ਵਾਰ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਾੁਦੀਆਂ ਮਾਵਾਂ ਨੂੰ ਸੰਤੁਲਿਤ ਖ਼ੁਰਾਕ ਖਾਣੀ ਚਾਹੀਦੀ ਹੈ | ਮਾਸ ਮੀਡੀਆ ਵਿੰਗ ਵੱਲੋਂ ਵਿਨੋਦ ਖੁਰਾਨਾ, ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਅਪੀਲ ਕਰਦੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਯੋਜਨਾਵਾਂ ਜਿਵੇਂ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ ਆਦਿ ਦਾ ਲਾਭ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸਕੂਲ ਖੇਡਾਂ 'ਚ ਮਾਰੀਆਂ ਸ਼ਾਨਦਾਰ ਮੱਲਾਂ <br/> ਅਗਲੀ ਖ਼ਬਰ ਯੂਨਾਈਟਿਡ ਸਿੱਖਜ਼ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ ਲਈ ਨਿਵੇਕਲੀ ਮਦਦ ਦੀ ਮੁਹਿੰਮ ਸ਼ੁਰੂ <br/>
Ad Position 24