26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਿੰਡ ਮੋਹਕਮ ਅਰਾਈਾ 'ਚ ਕਿ੍ਕਟ ਟੂਰਨਾਮੈਂਟ ਦੌਰਾਨ ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 25-09-2025
ਜਲਾਲਾਬਾਦ, 24 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਦੇ ਪਿੰਡ ਮੋਹਕਮ ਅਰਾਈਾ ਵਿਖੇ ਸ਼ਹੀਦ ਬਾਬਾ ਫ਼ਤਿਹ ਸਿੰਘ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੌਰਾਨ ਓ.ਬੀ.ਸੀ. ਸੈੱਲ ਪੰਜਾਬ ਕਾਂਗਰਸ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਨੌਜਵਾਨਾਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਰਾਜ ਬਖ਼ਸ਼ ਕੰਬੋਜ ਨੇ ਨੌਜਵਾਨਾਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਸਾਡੇ ਨੌਜਵਾਨ ਖੇਡਾਂ ਨਾਲ ਜੁੜੇ ਹੋਏ ਹਨ ਤੇ ਇਹ ਨੌਜਵਾਨ ਹੀ ਸਾਡੇ ਦੇਸ਼ ਦਾ ਭਵਿੱਖ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਸੂਬੇ ਦਾ ਤੇ ਸਾਡੇ ਦੇਸ਼ ਦਾ ਸਰਮਾਇਆ ਹਨ | ਇਸ ਦੌਰਾਨ ਚੇਅਰਮੈਨ ਰਾਜ ਬਖ਼ਸ਼ ਨੇ ਦੋਨਾਂ ਟੀਮਾਂ ਦੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਟੀ ਸ਼ਰਟਾਂ ਤੇ ਹੈਲਮਟ ਵੀ ਦਿੱਤੇ | ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਬਾਬਾ ਫ਼ਤਿਹ ਸਿੰਘ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਉਪਰਾਲੇ ਲਈ 5100 ਰੁਪਏ ਨਗਦ ਰਾਸ਼ੀ ਵੀ ਭੇਟ ਕੀਤੀ ਤੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ | ਇਸ ਦੌਰਾਨ ਪਿੰਡ ਮੋਹਕਮ ਅਰਾਈਾ ਦੇ ਨੰਬਰਦਾਰ ਸਨ ਕੁਲਵੰਤ ਸਿੰਘ ਸਿੱਧੂ, ਪੂਰਨ ਸਿੰਘ ਪ੍ਰਧਾਨ, ਨਿਹਾਲ ਸਿੰਘ ਸਾਬਕਾ ਸਰਪੰਚ, ਵੀਰ ਸਿੰਘ ਫ਼ੂਕ, ਬਾਬਾ ਸਰਬਜੀਤ ਸਿੰਘ ਮੈਂਬਰ, ਮਨਜੀਤ ਸਿੰਘ ਸਰਪੰਚ, ਮੰਗਤ ਰਾਮ ਚੁੱਘ, ਜਗਦੀਸ਼ ਥਿੰਦ, ਬਲਵੀਰ ਚੰਦ ਅਤੇ ਹੋਰ ਸਾਥੀ ਵੀ ਵੱਡੀ ਗਿਣਤੀ 'ਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਵਿਭਾਗੀ ਡਿਊਟੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬੀ.ਕੇ.ਯੂ. ਕਾਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ
Ad Position 24