26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਿਕੰਦਰ ਸਿੰਘ ਬਰਾੜ ਰਾਜੀਵ ਗਾਂਧੀ ਰਾਜ ਸੰਗਠਨ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 25-09-2025
ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ)-ਨੌਜਵਾਨ ਆਗੂ ਵਕੀਲ ਸਿਕੰਦਰ ਸਿੰਘ ਬਰਾੜ ਵਾਸੀ ਪਿੰਡ ਗੋਬਿੰਦਗੜ੍ਹ ਨੂੰ ਕਾਂਗਰਸ ਪਾਰਟੀ ਦੇ ਵਿੰਗ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਸਿੱਧੂ ਵਲੋਂ ਸੰਗਠਨ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਕਾਂਗਰਸ ਪਾਰਟੀ ਦੇ ਜ਼ਿਲ੍ਹਾ ਅਬਜ਼ਰਵਰ ਚੇਲਾ ਕੁਮਾਰ ਵਲੋਂ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਸਿਕੰਦਰ ਸਿੰਘ ਬਰਾੜ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ | ਉਨ੍ਹਾਂ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ | ਇਸ ਮੌਕੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸੰਗਠਨ ਦੇ ਚੇਅਰਮੈਨ ਗਗਨਦੀਪ ਬੌਬੀ, ਸੰਗਠਨ ਦੇ ਸੂਬਾ ਜਨਰਲ ਸਕੱਤਰ ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ, ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਸਿੱਧੂ, ਜ਼ਿਲ੍ਹਾ ਮੀਤ ਪ੍ਰਧਾਨ ਸੁਧੀਰ ਭਾਦੂ, ਸਾਬਕਾ ਬਲਾਕ ਪ੍ਰਧਾਨ ਰਾਜਾ ਕੁੰਡਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਧਿਆਪਕ ਮੰਗਾਂ ਸੰਬੰਧੀ ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਦੀ ਹੋਈ ਮੀਟਿੰਗ
Ad Position 24