ਜਲਾਲਾਬਾਦ, 24 ਸਤੰਬਰ (ਕਰਨ ਚੁਚਰਾ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਜੀਤ ਸਿੰਘ ਪੁੱਤਰ ਜੈ ਕਿਸ਼ਨ ਵਾਸੀ ਮਾਹਮੂ ਜੋਈਆ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗਗਨਦੀਪ ਸ਼ਰਮਾ ਪੁੱਤਰ ਸ਼ਾਮ ਲਾਲ ਵਾਸੀ ਕਮਿਆਨਾ ਰੋਡ ਫ਼ਰੀਦਕੋਟ ਅਤੇ ਜੋਧਪਾਲ ਸਿੰਗਲਾ ਪੁੱਤਰ ਸੁਭਾਸ਼ ਚੰਦਰ ਵਾਸੀ ਧੁੰਦਾ ਤਹਿ ਭਦੌੜ ਜ਼ਿਲ੍ਹਾ ਬਰਨਾਲਾ ਹਾਲ ਨੇੜੇ ਮੱਛੀ ਮਾਰਕੀਟ ਫ਼ਰੀਦਕੋਟ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ਤੇ 5,13,650 ਰੁਪਏ ਦੀ ਠੱਗੀ ਮਾਰ ਲਈ | ਫ਼ਾਜ਼ਿਲਕਾ ਦੇ ਸੀਨੀਅਰ ਕਪਤਾਨ ਪੁਲਿਸ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |