26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਮੂਹਰੇ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 25-09-2025
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਿਗਿਆਨਿਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਰਾਹੀਂ ਪ੍ਰਧਾਨ ਮੰਤਰੀ ਨੂੰ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਤੇ ਸਕੂਲ ਟੀਚਰਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਦਿੱਤੇ ਪ੍ਰੋਗਰਾਮ ਮੁਤਾਬਿਕ ਮੰਗ ਪੱਤਰ ਭੇਜੇ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਗੇਟ ਰੈਲੀ ਕਰਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਸਮੂਹ ਆਗੂਆਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਦੋਹਾਂ ਸਰਕਾਰਾਂ ਨੂੰ ਕੋਸਦੇ ਹੋਏ ਮੰਗਾਂ ਦੀ ਪੂਰਤੀ ਦੀ ਗੱਲ ਆਖੀ | ਜੀ. ਟੀ. ਯੂ. ਦੇ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ ਤੇ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਚੰਦਰ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਸੁਖਦੇਵ ਕੰਬੋਜ ਆਗੂਆਂ ਨੇ ਮੰਗ ਕੀਤੀ ਕਿ ਮੰਗ ਪੱਤਰ ਵਿਚ ਦਰਜ ਮੰਗਾਂ ਨੂੰ ਜਲਦ ਤੋਂ ਜਲਦ ਮੰਨਿਆ ਜਾਵੇ | ਮਹਿੰਦਰ ਸਿੰਘ ਘੱਲੂ, ਜਸਵਿੰਦਰ ਸਿੰਘ, ਰੇਸ਼ਮ ਸਿੰਘ, ਰਾਧਾ ਕਿ੍ਸ਼ਨ, ਗੁਰਨਾਮ ਚੰਦ, ਗੁਰਜੰਟ ਸਿੰਘ, ਮਿਲਖ ਰਾਜ ਤੇ ਹੋਰਾਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਰੁਕੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਸਕੂਲ ਮਰਜ਼ ਕਰਨ ਦੀ ਨੀਤੀ ਨੂੰ ਵਾਪਸ ਲਿਆ ਜਾਵੇ, ਗੈਰ ਵਿੱਦਿਅਕ ਕੰਮਾਂ ਤੋਂ ਅਧਿਆਪਕਾਂ ਨੂੰ ਬਖ਼ਸ਼ਿਆ ਜਾਵੇ, ਇਨਕਮ ਟੈਕਸ ਵਿਚ 1 ਲੱਖ ਰੁਪਏ ਦੀ ਸਟੈਂਡਰਡ ਡੀਡੱਕਸ਼ਨ ਤੇ 15 ਲੱਖ ਤੱਕ ਆਮਦਨ ਕਰ ਤੋਂ ਛੋਟ ਦਿੱਤੀ ਜਾਵੇ | ਹੜ੍ਹਾਂ ਤੇ ਬਰਸਾਤਾਂ ਕਾਰਨ ਸਕੂਲਾਂ ਤੇ ਦਫ਼ਤਰੀ ਇਮਾਰਤਾਂ 'ਚ ਬਿਜਲੀ-ਪਾਣੀ ਆਦਿ ਸਾਧਨਾਂ ਨੂੰ ਨੁਕਸਾਨ ਪਹੁੰਚਣ ਕਾਰਨ ਵਿੱਤੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਵੇ ਆਦਿ ਦੋਹਾਂ ਮੰਗ ਪੱਤਰਾਂ ਵਿਚ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਕੁਲਵੰਤ ਰਾਏ, ਸੁਰਿੰਦਰ ਕੁਮਾਰ, ਬਹਾਲ ਸਿੰਘ, ਰਾਜੇਸ਼ ਕੁਮਾਰ, ਬਲਵਿੰਦਰ ਗੋਰਾ, ਟਹਿਲ ਸਿੰਘ, ਪੇ੍ਰਮ ਪਰਦੇਸੀ, ਰਾਜੀਵ ਕੁਮਾਰ, ਸੁਭਾਸ਼ ਚੰਦਰ ਰੰਗੀਲਾ, ਸੁਖਮੰਦਰ ਸਿੰਘ, ਓਮ ਪ੍ਰਕਾਸ਼ ਅਬੋਹਰ, ਅਮਰ ਸਿੰਘ ਆਦਿ ਸਾਥੀ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਸਮੀਖਿਆ ਲਈ ਹੋਈ ਬੈਠਕ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24