26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜ਼ਿਲ੍ਹਾ ਵਾਤਾਵਰਨ ਪਲਾਨ ਦੀ ਸਮੀਖਿਆ ਲਈ ਹੋਈ ਬੈਠਕ

Ad Position 21
No active advertisement
ਅਜੀਤ ਡੈਸਕ 25-09-2025
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਵਾਤਾਵਰਨ ਪਲਾਨ ਦੀ ਸਮੀਖਿਆ ਲਈ ਇੱਕ ਜ਼ਰੂਰੀ ਬੈਠਕ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਹੋਈ | ਬੈਠਕ ਦੌਰਾਨ ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਘਰਾਂ ਤੋਂ ਇਕੱਤਰ ਕੀਤੇ ਜਾਣ ਵਾਲੇ ਕੂੜੇ ਦਾ ਵਰਗੀਕਰਨ ਘਰ ਦੇ ਪੱਧਰ 'ਤੇ ਹੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨੇ ਕਿਹਾ ਕਿ ਸਵੱਛਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ ਅਤੇ ਪੋਲੀਥੀਨ ਦੇ ਲਿਫ਼ਾਫ਼ਿਆਂ ਅਤੇ ਚਾਈਨਾ ਡੋਰ ਨੂੰ ਵੀ ਸਖ਼ਤੀ ਨਾਲ ਰੋਕਿਆ ਜਾਵੇ | ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡਾਂ ਵਿਚ ਸੋਲਿਡ ਵੇਸਟ ਪ੍ਰਬੰਧਨ ਲਈ 99 ਯੂਨਿਟ ਬਣਾਏ ਗਏ ਹਨ, ਤਰਲ ਕਚਰੇ ਦੇ ਨਿਪਟਾਰੇ ਲਈ 152 ਯੂਨਿਟ ਬਣਾਏ ਗਏ ਹਨ ਤੇ 69 ਥਾਪਰ ਮਾਡਲ ਵਿਕਸਿਤ ਕੀਤੇ ਗਏ ਹਨ | ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਨ ਸੰਭਾਲ ਵਿਚ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਕਰਨਾ ਚਾਹੀਦਾ ਹੈ | ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਵੀ ਪਾਲ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਨਗਰ ਕੌਂਸਲ ਨੂੰ ਦਿੱਤੇ ਜਾਣ ਵਾਲੇ ਕੂੜੇ ਵਿਚ ਬਾਇਓ ਮੈਡੀਕਲ ਕਚਰਾ ਸੁੱਕਦਾ ਹੈ ਤਾਂ ਉਸ ਦੀ ਸੂਚਨਾ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਹਸਪਤਾਲ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਛੱਪੜ ਦਾ ਗੰਦਾ ਪਾਣੀ ਬੋਰ ਕਰ ਕੇ ਧਰਤੀ ਹੇਠ ਨਹੀਂ ਭੇਜਿਆ ਜਾ ਸਕਦਾ | ਬੈਠਕ ਵਿਚ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ, ਡੀ.ਐੱਸ.ਪੀ. ਤਜਿੰਦਰ ਸਿੰਘ ਅਤੇ ਜਤਿੰਦਰ ਸਿੰਘ ਗਿੱਲ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅੰਤਰਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਸੁਖਜੀਤ ਸਿੰਘ, ਐੱਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਰਬਲਿਸਟਰ ਜੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਮੂਹਰੇ ਨਾਅਰੇਬਾਜ਼ੀ
Ad Position 24