ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁਰਾਣੀ ਕੋਟਨ ਫ਼ੈਕਟਰੀ ਡੱਬਵਾਲਾ ਕਲਾ ਨੇੜੇ ਪੁੱਜੇ ਤਾਂ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਕਾਲਾ ਸਿੰਘ ਵਾਸੀ ਘਟਿਆ ਵਾਲੀ ਬੋਦਲਾ ਨੂੰ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ 'ਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |