27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਰਾਲ਼ੀ ਦੀ ਸਾਂਭ ਸੰਭਾਲ ਤੇ ਨਿਪਟਾਰੇ ਸੰਬੰਧੀ ਸਰਕਲ ਆਰਿਫ਼ ਕੇ ਲਗਾਇਆ ਕੈਂਪ

Ad Position 21
No active advertisement
ਅਜੀਤ ਡੈਸਕ 25-09-2025
ਮੱਲਾਂਵਾਲਾ, 24 ਸਤੰਬਰ (ਬਲਬੀਰ ਸਿੰਘ ਜੋਸਨ)- ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ | ਇਸ ਲਈ ਜਿੱਥੇ ਜ਼ਿਲ੍ਹੇ ਵਿਚ ਵੱਖ-ਵੱਖ ਪਿੰਡਾਂ ਵਿਖੇ ਕੈਂਪ ਲਗਾਏ ਜਾ ਰਹੇ ਹਨ ਉੱਥੇ ਹੀ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਉਪਲਬਧ ਆਧੁਨਿਕ ਮਸ਼ੀਨਾਂ ਰਾਹੀਂ ਪਰਾਲ਼ੀ, ਰਹਿੰਦ-ਖੰੂਹਦ ਨੂੰ ਜ਼ਮੀਨ ਵਿਚ ਹੀ ਮਿਲਾਉਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਗੁਰਦਿੱਤੀ ਵਾਲਾ ਵਿਖੇ ਕੈਂਪ, ਪਿੰਡ ਮਸਤੇ ਕੇ ਸਮੇਤ ਹੋਰ ਪਿੰਡਾਂ ਵਿਖੇ ਸੀ.ਆਰ.ਐਮ. ਸਕੀਮ ਅਧੀਨ ਪਰਾਲ਼ੀ ਦੀ ਸਾਂਭ ਸੰਭਾਲ ਤੇ ਨਿਪਟਾਰੇ ਸਬੰਧੀ ਕੈਂਪ, ਪਿੰਡਾਂ ਵਿਚ ਗੁਰੂ ਘਰਾਂ ਵਿਚੋਂ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਨ ਲਈ ਅਨਾਉਂਸਮੈਂਟ, ਸਰਕਲ ਆਰਿਫ ਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਸਮੇਤ ਵੱਖ-ਵੱਖ ਢੰਗ-ਤਰੀਕਿਆਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲ਼ੀ ਨੂੰ ਸਾੜਨ ਨਾਲ ਜੋ ਨੁਕਸਾਨ ਹੁੰਦਾ ਹੈ ਉਸ ਸਬੰਧੀ ਕੈਂਪਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ ਖੇਤ ਵਿਚ ਹੀ ਮਿਲਾਉਣ ਦੇ ਲਈ ਕਈ ਤਰ੍ਹਾਂ ਦੀਆਂ ਆਧੁਨਿਕ ਮਸ਼ੀਨਾਂ ਤਿਆਰ ਕੀਤੀਆਂ ਗਈਆਂ ਹਨ, ਜਿਸ 'ਤੇ ਸਰਕਾਰ ਵਲੋਂ ਬਕਾਇਦਾ ਤੌਰ 'ਤੇ ਸਬਸਿਡੀ ਵੀ ਦਿੱਤੀ ਜਾਂਦੀ ਹੈ | ਇਸ ਲਈ ਕਿਸਾਨ ਭਰਾਵਾਂ ਅਪੀਲ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਪਰਾਲ਼ੀ ਨੂੰ ਜ਼ਮੀਨ ਵਿਚ ਹੀ ਮਿਲਾਉਣ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਾਂਗੇ-ਅਰੁਣ ਨਾਰੰਗ ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਢਾਣੀ ਮੋਹਨਪੁਰਾ ਨੂੰ ਲਿਆ ਗੋਦ
Ad Position 24