27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਬੋਹਰ ਵਿਖੇ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਟੀਕਾਕਰਨ ਕੈਂਪ

Ad Position 21
No active advertisement
ਅਜੀਤ ਡੈਸਕ 25-09-2025
ਅਬੋਹਰ, 24 ਸਤੰਬਰ(ਸੁਖਜੀਤ ਸਿੰਘ ਬਰਾੜ)- ਸਿਹਤ ਵਿਭਾਗ ਵਲੋਂ ਜੱਚਾ ਬੱਚਾ ਟੀਕਾਕਰਨ ਪ੍ਰੋਗਰਾਮ ਨੂੰ ਸਫਲ ਬਣਾਉਣ ਸੰਬੰਧੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਜਿਸ ਦੇ ਤਹਿਤ ਸਿਹਤ ਕਰਮੀਆਂ ਵਲੋਂ ਲਗਾਤਾਰ ਟੀਕਾਕਰਨ ਕੈਪ ਆਯੋਜਿਤ ਕੀਤੇ ਜਾਂਦੇ ਹਨ | ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ, ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਤੇ ਡਾਕਟਰ ਸੁਰੇਸ਼ ਕੰਬੋਜ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਅਬੋਹਰ ਦੀ ਦੇਖ-ਰੇਖ ਵਿਚ ਸ਼ਹਿਰ ਵਿਖੇ ਵੱਖ-ਵੱਖ ਥਾਵਾਂ 'ਤੇ ਟੀਕਾਕਰਨ ਕੈਂਪ ਲਗਾਏ ਗਏ | ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਗਰਭਵਤੀ ਔਰਤਾਂ ਤੇ ਬੱਚਿਆਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਇਹ ਕੈਂਪ ਲਗਾਏ ਜਾਂਦੇ ਹਨ | ਸਰਕਾਰੀ ਟੀਕਾਕਰਨ ਸੂਚੀ ਵਿਚ 12 ਮਾਰੂ ਬਿਮਾਰੀਆਂ ਤੋਂ ਬੱਚਿਆਂ ਦੇ ਬਚਾਅ ਲਈ ਜ਼ਰੂਰੀ ਟੀਕੇ ਮੌਜੂਦ ਹਨ | ਉਨ੍ਹਾਂ ਨੇ ਕਿਹਾ ਕਿ ਸਿਹਤ ਕਰਮੀਆਂ ਦੀ ਮਿਹਨਤ ਸਦਕਾ ਸਰਕਾਰੀ ਟੀਕਾਕਰਨ ਵਿਚ ਲੋਕਾਂ ਦਾ ਭਰੋਸਾ ਵਧਿਆ ਹੈ | ਡਾਕਟਰ ਸੁਰੇਸ਼ ਕੰਬੋਜ ਨੇ ਦੱਸਿਆ ਕਿ ਮਮਤਾ ਦਿਵਸ ਦੇ ਮੌਕੇ 'ਤੇ ਅਬੋਹਰ ਦੇ ਵੱਖ-ਵੱਖ ਏਰੀਆ ਜਿਵੇਂ ਕਿ ਈਦਗਾਹ ਬਸਤੀ, ਨਵੀਂ ਆਬਾਦੀ, ਖ਼ੁਫ਼ੀਆ ਮੁਹੱਲਾ, ਰਾਜੀਵ ਨਗਰ ਅਤੇ ਪੀ.ਪੀ ਯੂਨਿਟ ਵਿਖੇ ਕੈਪ ਲਗਾ ਕੇ 0 ਤੋਂ 16 ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਅÏਰਤਾਂ ਦਾ ਟੀਕਾਕਰਨ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਦੇ ਮੁਕੰਮਲ ਟੀਕਾਕਰਨ ਨਾਲ ਉਨ੍ਹਾਂ ਨੂੰ 12 ਮਾਰੂ ਬਿਮਾਰੀਆਂ ਜਿਵੇਂ ਹੈਪੇਟਾਈਟਸ (ਪੀਲੀਆ), ਪੋਲੀਓ, ਤਪਦਿਕ, ਅੰਧਰਾਤਾ, ਗਲਘੋਟੂ, ਕਾਲੀ ਖਾਂਸੀ, ਟੈੱਟਨਸ, ਨਮੂਨੀਆ, ਦਿਮਾਗ਼ੀ ਬੁਖ਼ਾਰ, ਦਸਤ, ਖ਼ਸਰਾ ਤੇ ਰੁਬੇਲਾ ਆਦਿ ਤੋਂ ਬਚਾਇਆ ਜਾ ਸਕਦਾ ਹੈ | ਸਿਹਤ ਕਰਮੀਆਂ ਨੇ ਦੱਸਿਆ ਕਿ ਮਮਤਾ ਦਿਵਸ 'ਤੇ ਗਰਭਵਤੀ ਅÏਰਤਾਂ ਖ਼ਾਸ ਤੌਰ 'ਤੇ ਉੱਚ ਜੋਖ਼ਮ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਗਰਭਵਤੀ ਅÏਰਤਾਂ ਨੂੰ ਟੈੱਟਨਸ ਦੇ ਟੀਕੇ ਤੇ ਆਇਰਨ ਫੋਲਕ ਟੇਬਲੇਟ ਉਪਲਬਧ ਕਰਵਾਉਣ ਤੋਂ ਇਲਾਵਾ ਉਨ੍ਹਾਂ ਦੀ ਜਾਂਚ ਜਿਵੇਂ ਭਾਰ, ਬਲੱਡ ਪ੍ਰੈਸ਼ਰ, ਖ਼ੂਨ, ਪਿਸ਼ਾਬ ਦੀ ਜਾਂਚ ਆਦਿ ਵੀ ਕੀਤੇ ਜਾਂਦੇ ਹਨ | ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਨੇ ਦੱਸਿਆ ਕਿ ਇਹਨਾਂ ਕੈਂਪ ਦੌਰਾਨ ਸਿਹਤ ਸਟਾਫ਼ ਵੱਲੋਂ ਲੋਕਾਂ ਨੂੰ ਵੱਖ-ਵੱਖ ਸਿਹਤ ਪੋ੍ਰਗਰਾਮਾਂ ਜਿਵੇਂ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਕੇਅਰ ਕੰਪੈਨਿਅਨ ਪੋ੍ਰਗਰਾਮ, ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕ੍ਰਮ, ਸਤਨਪਾਨ ਤੇ ਪੌਸ਼ਟਿਕ ਖ਼ੁਰਾਕ ਦੇ ਮਹੱਤਵ ਆਦਿ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਏ.ਐਨ.ਐਮ. ਦਿਨੇਸ਼ ਰਾਣੀ, ਲਖਵਿੰਦਰ ਕੌਰ, ਡਿੰਪਲ, ਸੁਮੇਰ, ਸੁਰਿੰਦਰ ਕੌਰ, ਮ.ਪ.ਹ.ਵ (ਮੇਲ) ਭਾਰਤ ਸੇਠੀ, ਅੰਕੁਸ਼ ਕੁਮਾਰ, ਆਸ਼ਾ ਵਰਕਰ ਤੇ ਲੋਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਚ ਰਾਸ਼ਟਰੀ ਆਯੁਰਵੇਦ ਦਿਵਸ ਮਨਾਇਆ ਅਗਲੀ ਖ਼ਬਰ ਮੈਗਸੀਪਾ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਦੋ ਰੋਜ਼ਾ ਟਰੇਨਿੰਗ
Ad Position 24